ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ

Special Assembly Session: ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

ਪੁਲੀਸ ਨੇ ਸਾਥੀਆਂ ਸਣੇ ਹਿਰਾਸਤ ਵਿੱਚ ਲਿਆ; ਰੂਪਨਗਰ ਦੇ ਵਿਧਾਇਕ ’ਤੇ ਮਾਈਨਿੰਗ ਦੇ ਦੋਸ਼ ਲਾਏ

ਆਤਿਸ਼ ਗੁਪਤਾ

ਚੰਡੀਗੜ੍ਹ, 15 ਜੁਲਾਈ

ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਸੰਦੋਆ ਨੂੰ ਸਾਥੀਆਂ ਸਮੇਤ ਹਿਰਾਸਤ ਵਿੱਚ ਲੈ ਲਿਆ ਹੈ।

ਪੁਲੀਸ ਮੁਲਾਜ਼ਮ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸਾਥੀਆਂ ਸਮੇਤ ਹਿਰਾਸਤ ਵਿਚ ਲੈਂਦੀ ਹੋਈ।

ਸੰਦੋਆ ਨੇ ਰੂਪਨਗਰ ਦੇ ਵਿਧਾਇਕ ਉੱਤੇ ਮਾਈਨਿੰਗ ਕਰਵਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ਹੋਰ ਵੀ ਵਧੇਰੇ ਨਜਾਇਜ਼ ਕੰਮ ਚੱਲ ਰਹੇ ਹਨ ਜਿਸ ਬਾਰੇ ਉਹ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਉਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਰਕੇ 11 ਜੁਲਾਈ ਨੂੰ ਪਾਰਟੀ ਵਿੱਚੋਂ ਮੁਅਤਲ ਕਰ ਦਿੱਤਾ ਸੀ। ਇਸ ਤੋਂ ਬਾਅਦ 13 ਜੁਲਾਈ ਨੂੰ ਸੰਦੋਆ ਨੇ ਪੱਤਰਕਾਰਾਂ ਅੱਗੇ ਆਪਣਾ ਪੱਖ ਰੱਖਦਿਆਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।