Punjab assembly ਦਾ ਵਿਸ਼ੇਸ਼ ਇਜਲਾਸ: ਅੱਜ ਤੀਜੇ ਦਿਨ ਬੇਅਦਬੀ ਸਣੇ ਕੁਝ ਹੋਰ ਬਿਲਾਂ ਨੂੰ ਪੇਸ਼ ਕਰਨ ਦੀ ਤਿਆਰੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੁਲਾਈ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਅੱਜ ਸਦਨ ਵਿਚ ਬੇਅਦਬੀ ਸਣੇ ਕੁਝ ਹੋਰ ਅਹਿਮ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਉਸ ਤੋਂ ਪਹਿਲਾਂ 12 ਵਜੇ ਪੰਜਾਬ ਕੈਬਨਿਟ ਦੀ ਬੈਠਕ ਹੋਵੇਗੀ, ਜਿਸ ਵਿਚ ਅਹਿਮ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਪਹਿਲਾਂ ਇਹ ਮੀਟਿੰਗ 11 ਵਜੇ ਹੋਣੀ ਸੀ, ਪਰ ਫਿਰ ਇਸ ਨੂੰ ਇਕ ਘੰਟੇ ਲਈ ਅੱਗੇ ਪਾ ਦਿੱਤਾ ਗਿਆ।
ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਵੀਰਵਾਰ ਨੂੰ ਸ਼ੁਰੂ ਹੋਇਆ ਸੀ, ਪਰ ਫਿਰ ਇਸ ਨੂੰ ਸੋਮਵਾਰ ਤੇ ਮੰਗਲਵਾਰ ਦੋ ਦਿਨਾਂ ਲਈ ਵਧਾ ਦਿੱਤਾ ਗਿਆ। ਵੀਰਵਾਰ ਨੂੰ ਸਦਨ ਦੀ ਕਾਰਵਾਈ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਮਗਰੋਂ ਚੁੱਕ ਦਿੱਤੀ ਗਈ ਸੀ ਜਦੋਂਕਿ ਸ਼ੁੱਕਰਵਾਰ ਨੂੰ ਸਦਨ ਵਿਚ ਜਮ ਕੇ ਹੰਗਾਮਾ ਹੋੋੋਇਆ। ਪੰਜਾਬ ਵਿਧਾਨ ਸਭਾ ਨੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਪਾਸ ਕਰ ਦਿੱੱਤਾ। ਮਤੇ ਨੂੰ ਸਾਰੀਆਂ ਧਿਰਾਂ ਨੇ ਸਹਿਮਤੀ ਦਿੱਤੀ। ਸਦਨ ਵਿਚ ਪੰਜ ਅਹਿਮ ਬਿਲਾਂ ਨੂੰ ਮਨਜ਼ੂਰੀ ਦਿੱਤੀ ਗਈ।