ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਤਾ ਗੁਜਰੀ ਕਾਲਜ ਦੇ ਲਾਈਫ਼ ਤੇ ਫਿਜ਼ੀਕਲ ਸਾਇੰਸ ਵਿਭਾਗ ਵੱਲੋਂ ਵਿਸ਼ੇਸ਼ ਵਰਕਸ਼ਾਪ

ਮਾਤਾ ਗੁਜਰੀ ਕਾਲਜ ਦੇ ਲਾਈਫ ਤੇ ਫਿਜ਼ੀਕਲ ਸਾਇੰਸ ਵਿਭਾਗ ਵੱਲੋਂ ਇੰਡਕਸ਼ਨ ਪ੍ਰੋਗਰਾਮ ਤਹਿਤ ਵਿਭਾਗ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਜੀਵਨ ਹੁਨਰ ਸਬੰਧੀ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ...
ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਹਰਦੀਪ ਕੌਰ। -ਫੋਟੋ: ਸੂਦ
Advertisement
ਮਾਤਾ ਗੁਜਰੀ ਕਾਲਜ ਦੇ ਲਾਈਫ ਤੇ ਫਿਜ਼ੀਕਲ ਸਾਇੰਸ ਵਿਭਾਗ ਵੱਲੋਂ ਇੰਡਕਸ਼ਨ ਪ੍ਰੋਗਰਾਮ ਤਹਿਤ ਵਿਭਾਗ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਜੀਵਨ ਹੁਨਰ ਸਬੰਧੀ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਸਰਬਪੱਖੀ ਵਿਕਾਸ ਵਿਚ ਸਹਾਇਕ ਸਿੱਧ ਹੁੰਦੀਆਂ ਹਨ। ਕਾਲਜ ਦੇ ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਹਰਦੀਪ ਕੌਰ ਇਸ ਮੌਕੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਜਿਨ੍ਹਾਂ ਵਿਦਿਆਰਥੀਆਂ ਨੂੰ ਇੰਟਰੈਕਟਿਵ ਸੈਸ਼ਨ ਦੌਰਾਨ ਵੱਖ-ਵੱਖ ਕੁਇਜ਼ ਅਤੇ ਵੀਡੀਓ ਪ੍ਰਦਰਸ਼ਨ ਰਾਹੀਂ ਸਵੈ-ਜਾਗਰੂਕਤਾ, ਸਵੈ-ਪ੍ਰਬੰਧਨ ਅਤੇ ਆਲੋਚਨਾਤਮਕ ਸੋਚ ਦੇ ਨਾਲ-ਨਾਲ ਤਣਾਅ ਨਿਯੰਤਰਨ ਅਤੇ ਸਮਾਂ ਪ੍ਰਬੰਧਨ ਵਰਗੇ ਹੁਨਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਫ਼ਿਜ਼ਿਕਸ ਵਿਭਾਗ ਦੇ ਮੁਖੀ ਡਾ. ਤੇਜਿੰਦਰ ਸਿੰਘ ਨੇ ਵਿਭਾਗ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਸਵਾਗਤ ਕੀਤਾ। ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਅਤੇ ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪਰਦੀਪ ਕੌਰ ਸੰਧੂ ਨੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਵਿਚ ਯੋਗਦਾਨ ਪਾਉਣ ਲਈ ਅਜਿਹੇ ਸਮਾਗਮਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਨੈਨਾ ਖੁੱਲਰ ਅਤੇ ਬੀਐੱਸਸੀ ਆਨਰਜ਼ ਦੇ ਵਿਦਿਆਰਥੀ ਮੌਜੂਦ ਸਨ।

 

Advertisement

 

Advertisement