ਸਰਕਾਰੀ ਕਾਲਜ ਵਿੱਚ ਖੇਡ ਦਿਵਸ ਮਨਾਇਆ
ਇੱਥੋਂ ਦੇ ਪੋਸਟ ਗਰੈਜੂਏਟ ਸਰਕਾਰੀ ਕਾਲਜ ਸੈਕਟਰ -11 ਵਿਚ ਕੌਮੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਬ੍ਰਿਸਕ ਵਾਕ ਅਤੇ ਵਿਦਿਆਰਥੀਆਂ ਲਈ ਇੱਕ ਮਿੰਨੀ ਮੈਰਾਥਨ ਕਰਵਾਈ ਗਈ ਜਿਸ ਵਿਚ 300 ਤੋਂ ਵੱਧ ਵਿਦਿਆਰਥੀਆਂ ਅਤੇ 20 ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ। ਇਸ...
Advertisement
ਇੱਥੋਂ ਦੇ ਪੋਸਟ ਗਰੈਜੂਏਟ ਸਰਕਾਰੀ ਕਾਲਜ ਸੈਕਟਰ -11 ਵਿਚ ਕੌਮੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਬ੍ਰਿਸਕ ਵਾਕ ਅਤੇ ਵਿਦਿਆਰਥੀਆਂ ਲਈ ਇੱਕ ਮਿੰਨੀ ਮੈਰਾਥਨ ਕਰਵਾਈ ਗਈ ਜਿਸ ਵਿਚ 300 ਤੋਂ ਵੱਧ ਵਿਦਿਆਰਥੀਆਂ ਅਤੇ 20 ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰਿੰਸੀਪਲ ਪ੍ਰੋਫੈਸਰ (ਡਾ.) ਜੇ.ਕੇ. ਸਹਿਗਲ ਨੇ ਕੀਤਾ। ਉਨ੍ਹਾਂ ਨਿਯਮਤ ਸਰੀਰਕ ਗਤੀਵਿਧੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਇਸ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਸਮਾਗਮਾਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ।
ਡਾ. ਰਾਜੇਸ਼ ਦਹੀਆ, ਐਸੋਸੀਏਟ ਪ੍ਰੋਫੈਸਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਨੇ ਧੰਨਵਾਦ ਕੀਤਾ।
Advertisement
Advertisement
×