ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ੍ਰੀ ਆਨੰਦਪੁਰ ਸਾਹਿਬ: ਚੰਨੀ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 7 ਸਤੰਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇਥੇ ਅਤੇ ਕੀਰਤਪੁਰ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ। ਇਸ ਦੌਰੇ ਬਾਰੇ ਸਥਾਨਕ ਕਾਂਗਰਸੀ ਆਗੂਆਂ ਨੂੰ ਕੋਈ ਜਾਣਕਾਰੀ ਨਹੀਂ ਸੀ। ਚੰਨੀ ਸਭ ਤੋਂ ਪਹਿਲਾਂ...
Advertisement

ਬੀਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 7 ਸਤੰਬਰ

Advertisement

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇਥੇ ਅਤੇ ਕੀਰਤਪੁਰ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ। ਇਸ ਦੌਰੇ ਬਾਰੇ ਸਥਾਨਕ ਕਾਂਗਰਸੀ ਆਗੂਆਂ ਨੂੰ ਕੋਈ ਜਾਣਕਾਰੀ ਨਹੀਂ ਸੀ। ਚੰਨੀ ਸਭ ਤੋਂ ਪਹਿਲਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਤੇ ਉਸ ਉਪਰੰਤ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਆਨੰਦਪੁਰ ਸਾਹਿਬ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਮੱਥਾ ਟੇਕਣ ਪੁੱਜੇ ਤੇ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆ। ਇਸ ਤੋਂ ਬਾਅਦ ਪੀਰ ਬਾਬਾ ਬੁੱਢਣ ਸ਼ਾਹ ਦੀ ਦਰਗਾਹ ’ਤੇ ਵੀ ਮੱਥਾ ਟੇਕਣ ਪੁੱਜੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੱਜ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਲਈ ਪੁੱਜੇ ਹਨ।

Advertisement
Show comments