ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਮਿਲੇਗਾ ਦਰਜਾ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਮਤਾ ਲਿਆਉਣ ਦੀ ਤਿਆਰੀ
Advertisement
ਪੰਜਾਬ ਸਰਕਾਰ ਅੱਜ ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਗਲਿਆਰਾ ਨੂੰ ਪਵਿੱਤਰ ਏਰੀਆ ਘੋਸ਼ਿਤ ਕਰੇਗੀ। ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਹੋ ਰਹੇ ਸੈਸ਼ਨ ’ਚ ਇਸ ਬਾਰੇ ਮਤਾ ਲਿਆਂਦਾ ਜਾਵੇਗਾ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਇਹ ਅਹਿਮ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਵੱਲੋਂ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਕੋਈ ਤਜਵੀਜ਼ ਨਹੀਂ ਜਾਪਦੀ ਹੈ ।
Advertisement
Advertisement
