ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਵਿੱਚ ਵੈਂਟਲ ਐਕਸ਼ਨ ਪਲਾਨ ਸੰਸਥਾ ਨੇ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਮਨਿਸਟਰੀ ਆਫ਼ ਐਜੂਕੇਸ਼ਨ, ਸਰਕਾਰ ਦੇ ਸਹਿਯੋਗ ਨਾਲ ਦੀਵਾਲੀ ਸੇਲ ਦਾ ਆਯੋਜਨ ਕੀਤਾ। ਇਸ ਮੌਕੇ ਰਿਆਇਤੀ ਦਰਾਂ ’ਤੇ ਫੁਲਕਾਰੀ, ਮਿੱਟੀ ਦੇ ਦੀਵੇ ਅਤੇ ਮੋਮਬੱਤੀਆਂ ਅਤੇ ਤਿਉਹਾਰਾਂ ਲਈ ਘਰੇਲੂ ਸਜਾਵਟ ਦੀਆਂ ਵਸਤੂਆਂ ਦੇ ਸਟਾਲ ਲਗਾਏ ਗਏ ਸਨ। ਇਹ ਵਸਤਾਂ ਨੇਤਰਹੀਣ ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਹਨ। ਕਾਲਜ ਦਾ ਨੇਤਰਹੀਣਾਂ ਲਈ ਇੰਸਟੀਚਿਊਟ ਨਾਲ ਸਮਝੌਤਾ ਕੀਤਾ ਹੈ ਅਤੇ ਸੋਸ਼ਲ ਆਊਟਰੀਚ ਪ੍ਰੋਗਰਾਮ ਦੇ ਹਿੱਸੇ ਵਜੋਂ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੁਆਰਾ ਸਪਾਂਸਰ ਕੀਤੇ ਨੇਤਰਹੀਣ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ। -ਟਨਸ