ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਹਲਕਾ ਅਮਲੋਹ ਦਾ ਸਰਵ ਪੱਖੀ ਵਿਕਾਸ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਨੇ ਇਹ ਗੱਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਵਿੱਚ 35.47 ਲੱਖ ਦੀ ਲਾਗਤ ਨਾਲ...
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਹਲਕਾ ਅਮਲੋਹ ਦਾ ਸਰਵ ਪੱਖੀ ਵਿਕਾਸ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਨੇ ਇਹ ਗੱਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਵਿੱਚ 35.47 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਕਾਰਜ ਦਾ ਮੁੱਖ ਮੰਤਵ ਸਥਾਨਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਨਿਰਮਾਣ ਦੌਰਾਨ ਸਹਿਯੋਗ ਕਰਨ ਅਤੇ ਕੰਮ ਦੀ ਗੁਣਵੱਤਾ ’ਤੇ ਨਜ਼ਰ ਰੱਖਣ ਅਪੀਲ ਕੀਤੀ ਤੇ ਕਿਹਾ ਕਿ ਇਹ ਕਾਰਜ 3 ਮਹੀਨਿਆਂ ਵਿੱਚ ਪੂਰਾ ਹੋਵੇਗਾ। ਇਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਸ਼ਿੰਗਾਰਾ ਸਿੰਘ ਸਲਾਣਾ, ਰਣਜੀਤ ਸਿੰਘ ਪਨਾਗ, ਜਗਦੀਪ ਸਿੰਘ ਚੱਠਾ, ਭੁਪਿੰਦਰ ਸਿੰਘ ਸੰਧੂ, ਦਲਜੀਤ ਸਿੰਘ ਵਿਰਕ, ਅਮਰਜੀਤ ਸਿੰਘ ਵਾਲੀਆ, ਪਰਮਜੀਤ ਸਿੰਘ ਵਾਲੀਆ, ਵਿਸ਼ਾਲ ਸ਼ਰਮਾ, ਗੌਰਵ ਅੱਗਰਵਾਲ, ਸਲੀਮ ਖਾਨ, ਬਲਕਾਰ ਸਿੰਘ, ਲਖਵਿੰਦਰ ਸਿੰਘ ਅਤੇ ਅਜੇ ਲਿਬੜਾ ਆਦਿ ਹਾਜ਼ਰ ਸਨ।

