ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 29 ਅਕਤੂਬਰ
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਨੇ ਸਮੂਹ ਕਲਾ ਪ੍ਰੇਮੀਆਂ ਲਈ ਪਹਿਲੀ ਰਾਜ ਕਲਾ ਪ੍ਰਦਰਸ਼ਨੀ ਦਾ ਆਯੋਜਨ ਕਰਕੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ। ਇਸ ਕਲਾ ਪ੍ਰਦਰਸ਼ਨੀ ਵਿਚ ਪੰਜਾਬ ਅਤੇ ਚੰਡੀਗੜ੍ਹ ਦੇ ਚਿੱਤਰਕਾਰਾਂ ਨੇ ਭਾਗ ਲਿਆ। ਪ੍ਰਦਰਸ਼ਨੀ ਦਾ ਵਿਸ਼ਾ ‘ਪੰਜਾਬ ਦੇ ਆਜ਼ਾਦੀ ਘੁਲਾਟੀਏ’ ਸੀ। ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ਕੀਤਾ, ਜਦੋਂਕਿ ਪ੍ਰੋਫ਼ੈਸਰ ਡੀਐੱਸ ਕਪੂਰ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰੋ. ਕੁਲਪਤੀ ਡਾ. ਤਜਿੰਦਰ ਕੌਰ ਅਤੇ ਉਪ ਕੁਲਪਤੀ ਡਾ. ਵਰਿੰਦਰ ਸਿੰਘ ਸਮੇਤ ਯੂਨੀਵਰਸਿਟੀ ਦੇ ਹੋਰ ਪਤਵੰਤਿਆਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਯੂਨੀਵਰਸਿਟੀ ਦੇ ਫਾਈਨ ਆਰਟਸ ਵਿਭਾਗ ਦੇ ਪ੍ਰੋਫ਼ੈਸਰ ਡਾ. ਰਾਹੁਲ ਧੀਮਾਨ ਨੇ ਪ੍ਰਦਰਸ਼ਨੀ ਦਾ ਸੰਚਾਲਨ ਕੀਤਾ ਅਤੇ ਇਸ ਪ੍ਰਦਰਸ਼ਨੀ ਲਈ ਪੰਜਾਬ ਅਤੇ ਚੰਡੀਗੜ੍ਹ ਦੇ 58 ਕਲਾਕਾਰਾਂ ਨੇ ਆਪਣੀਆਂ ਰਚਨਾਵਾਂ ਭੇਜੀਆਂ, ਜਿਨ੍ਹਾਂ ਵਿਚੋਂ ਸਭ ਤੋਂ ਵਧੀਆ 21 ਕਲਾਕਾਰਾਂ ਨੂੰ ਪੁਰਸਕਾਰ ਦਿੱਤੇ ਗਏ। ਇਸ ਮੌਕੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ਕਲਾਕਾਰਾਂ ਦੀ ਸ਼ਲਾਘਾ ਕੀਤੀ।