ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੁਹਾਲੀ ਵਿੱਚ; ਕੈਪਟਨ ਲਹਿਰਾਉਣਗੇ ਤਿਰੰਗਾ

ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੁਹਾਲੀ ਵਿੱਚ; ਕੈਪਟਨ ਲਹਿਰਾਉਣਗੇ ਤਿਰੰਗਾ

ਦਰਸ਼ਨ ਸਿੰਘ ਸੋਢੀ

ਐੱੱਸਏਐੱਸ ਨਗਰ (ਮੁਹਾਲੀ), 14 ਅਗਸਤ                                          

ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਨੂੰ ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਵਿੱਚ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਮਨਾਇਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਕਾਰਨ ਆਜ਼ਾਦੀ ਦਿਵਸ ਸਮਾਰੋਹ ਸਾਦਗੀ ਨਾਲ ਮਨਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪੰਜਾਬ ਪੁਲੀਸ ਦੇ ਜਵਾਨ ਮਾਰਚ ਵਿੱਚ ਹਿੱਸਾ ਲੈਣਗੇ। ਇਸ ਸਮਾਗਮ ਨੂੰ ਮੁੱਖ ਮੰਤਰੀ ਦੇ ਸੰਬੋਧਨ ਤੱਕ ਸੀਮਤ ਰੱਖਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲੀ ਵਿਦਿਆਰਥੀਆਂ ਨਾਲ ਸਬੰਧਤ ਕੋਈ ਵੀ ਸਭਿਆਚਾਰਕ ਪ੍ਰੋਗਰਾਮ ਪੇਸ਼ ਨਹੀਂ ਕੀਤਾ ਜਾਵੇਗਾ। ਇੱਥੋਂ ਤੱਕ ਕਿ ਸਮਾਗਮ ਵਿੱਚ ਸਨਮਾਨ ਅਤੇ ਐਵਾਰਡ ਦੇਣ ਤੋਂ ਵੀ ਗੁਰੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਵੈੱਬਕਾਸਟਿੰਗ ਸੋਸ਼ਲ ਮੀਡੀਆ ਪਲੇਟਫਾਰਮਾਂ, ਜਿਵੇਂ ਕਿ ਫੇਸਬੁੱਕ, ਟਵਿੱਟਰ, ਇੰਸਟਾਗਰਾਮ ਅਤੇ ਯੂਟਿਊਬ ਉੱਤੇ ਲਾਈਵ ਹੋਵੇਗੀ। ਇਸ ਮੌਕੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ, ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ, ਏਡੀਸੀ (ਵਿਕਾਸ) ਰਾਜੀਵ ਗੁਪਤਾ, ਐਸਡੀਐਮ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਵੀ ਸਨ। ਸ੍ਰੀ ਦਿਆਲਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਮੁਹਾਲੀ ਤੇ ਚੰਡੀਗੜ੍ਹ ਦੇ ਫੋਟੋ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਨੁਮਾਇੰਦੇ ਸਮਾਗਮ ਨੂੰ ਇਸ ਸਥਾਨ ’ਤੇ ਆ ਕੇ ਕਵਰ ਕਰ ਸਕਦੇ ਹਨ ਜਾਂ ਪ੍ਰੋਗਰਾਮ ਦੇ ਲਿੰਕ ਰਾਹੀਂ ਇਸ ਨੂੰ ਸਾਂਝਾ ਕਰ ਸਕਦੇ ਹਨ। ਕਰੋਨਾ ਦੇ ਮੱਦੇਨਜ਼ਰ ਪੁਲੀਸ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਝੰਡਾ ਲਹਿਰਾਉਣ ਜਾਂ ਉਸ ਤੋਂ ਬਾਅਦ ਕਿਸੇ ਵੀ ਵਿਅਕਤੀ ਨੂੰ ਮੁੱਖ ਮੰਤਰੀ ਦੇ ਨੇੜੇ ਨਾ ਢੁੱਕਣ ਦਿੱਤਾ ਜਾਵੇ ਅਤੇ ਬਿਨਾਂ ਵਿਸ਼ੇਸ਼ ਪਾਸ ਜਾਂ ਸੱਦਾ ਪੱਤਰ ਤੋਂ ਕਿਸੇ ਸ਼ਖ਼ਸ ਨੂੰ ਸਮਾਗਮ ਵਾਲੀ ਥਾਂ ’ਤੇ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All