State Level School Games: ਬਾਸਕਟਬਾਲ: ਕਪੂਰਥਲਾ ਤੇ ਮੁਹਾਲੀ ਅਗਲੇ ਗੇੜ ’ਚ
ਮੁਹਾਲੀ ਦੇ ਸੈਕਟਰ 78 ਸਥਿਤ ਬਹੁਮੰਤਵੀ ਸਪੋਰਟਸ ਕੰਪਲੈਕਸ ਵਿੱਚ ਚੱਲ ਰਹੀਆਂ 70ਵੀਆਂ ਰਾਜ ਪੱਧਰੀ ਸਕੂਲ ਖੇਡਾਂ ਦੌਰਾਨ ਅੱਜ ਕੁੜੀਆਂ ਦੇ 17 ਸਾਲ ਵਰਗ ਦੇ ਬਾਸਕਟਬਾਲ ਪ੍ਰੀ-ਕੁਆਰਟਰ ਫਾਈਨਲ ਮੈਚ ਖੇਡੇ ਗਏ। ਇਸ ਦੇ ਨਾਲ ਹੀ ਚੱਪੜਚਿੜੀ ਦੇ ਮੈਦਾਨ ਵਿੱਚ ਕ੍ਰਿਕਟ ਦੇ...
ਮੁਹਾਲੀ ਦੇ ਸੈਕਟਰ 78 ਸਥਿਤ ਬਹੁਮੰਤਵੀ ਸਪੋਰਟਸ ਕੰਪਲੈਕਸ ਵਿੱਚ ਚੱਲ ਰਹੀਆਂ 70ਵੀਆਂ ਰਾਜ ਪੱਧਰੀ ਸਕੂਲ ਖੇਡਾਂ ਦੌਰਾਨ ਅੱਜ ਕੁੜੀਆਂ ਦੇ 17 ਸਾਲ ਵਰਗ ਦੇ ਬਾਸਕਟਬਾਲ ਪ੍ਰੀ-ਕੁਆਰਟਰ ਫਾਈਨਲ ਮੈਚ ਖੇਡੇ ਗਏ। ਇਸ ਦੇ ਨਾਲ ਹੀ ਚੱਪੜਚਿੜੀ ਦੇ ਮੈਦਾਨ ਵਿੱਚ ਕ੍ਰਿਕਟ ਦੇ ਦੂਜੇ ਗੇੜ ਦੇ ਮੁਕਾਬਲੇ ਵੀ ਹੋਏ।
ਬਾਸਕਟਬਾਲ ਮੁਕਾਬਲਿਆਂ ਦਾ ਉਦਘਾਟਨ ਕੌਮਾਂਤਰੀ ਖਿਡਾਰੀ ਗਗਨਦੀਪ ਸਿੰਘ ਨੇ ਕੀਤਾ। ਇਨ੍ਹਾਂ ਮੈਚਾਂ ਵਿੱਚ ਕਪੂਰਥਲਾ ਨੇ ਗੁਰਦਾਸਪੁਰ ਨੂੰ 50-29, ਮੇਜ਼ਬਾਨ ਮੁਹਾਲੀ ਨੇ ਸੰਗਰੂਰ ਨੂੰ 47-15, ਅੰਮ੍ਰਿਤਸਰ ਨੇ ਬਰਨਾਲਾ ਨੂੰ 39-05, ਜਲੰਧਰ ਨੇ ਫ਼ਤਹਿਗੜ੍ਹ ਸਾਹਿਬ ਨੂੰ 34-12 ਅਤੇ ਪਟਿਆਲਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 74-57 ਨਾਲ ਹਰਾਇਆ। ਇਨ੍ਹਾਂ ਜਿੱਤਾਂ ਸਦਕਾ ਕਪੂਰਥਲਾ, ਮੁਹਾਲੀ, ਬਰਨਾਲਾ, ਜਲੰਧਰ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਨੇ ਕੁਆਰਟਰ ਫਾਈਨਲ ਵਿੱਚ ਥਾਂ ਪੱਕੀ ਕਰ ਲਈ ਹੈ।
ਦੂਜੇ ਪਾਸੇ, ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਵਿੱਚ ਹੋਏ ਕ੍ਰਿਕਟ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਨੇ ਮਾਨਸਾ ਨੂੰ 7 ਵਿਕਟਾਂ, ਸ੍ਰੀ ਮੁਕਤਸਰ ਸਾਹਿਬ ਨੇ ਰੂਪਨਗਰ ਨੂੰ 53 ਦੌੜਾਂ, ਸੰਗਰੂਰ ਨੇ ਅੰਮ੍ਰਿਤਸਰ ਨੂੰ 37 ਦੌੜਾਂ, ਮਾਲੇਰਕੋਟਲਾ ਨੇ ਬਰਨਾਲਾ ਨੂੰ 8 ਵਿਕਟਾਂ, ਪਟਿਆਲਾ ਨੇ ਫ਼ਤਹਿਗੜ੍ਹ ਸਾਹਿਬ ਨੂੰ 10 ਵਿਕਟਾਂ ਅਤੇ ਲੁਧਿਆਣਾ ਨੇ ਮੋਗਾ ਨੂੰ 29 ਦੌੜਾਂ ਨਾਲ ਹਰਾ ਕੇ ਅਗਲੇ ਗੇੜ ਵਿੱਚ ਜਗ੍ਹਾ ਬਣਾਈ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਇੰਦੂ ਬਾਲਾ ਨੇ ਦੱਸਿਆ ਕਿ ਬੁੱਧਵਾਰ ਨੂੰ ਦੋਵਾਂ ਖੇਡਾਂ ਦੇ ਅਗਲੇ ਗੇੜ ਦੇ ਮੈਚ ਕਰਵਾਏ ਜਾਣਗੇ। ਇਸ ਮੌਕੇ ਮਨਪ੍ਰੀਤ ਸਿੰਘ ਰੂਬੀ, ਰਵਿੰਦਰ ਕੁਮਾਰ ਨਾਢਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਖੇਡ ਅਧਿਆਪਕ ਵੀ ਹਾਜ਼ਰ ਸਨ।

