ਬਲੌਂਗੀ ਦੇ ਅਜਾਇਬਘਰ ’ਚ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਬੇਅਦਬੀ
ਇੱਥੋਂ ਨੇੜਲੇ ਪਿੰਡ ਬਲੌਂਗੀ ਵਿੱਚ ਸਥਿਤ ਸਿੱਖ ਅਜਾਇਬ ਘਰ ਵਿੱਚ ਲੱਗੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਜਾਇਬ ਘਰ ਦੇ ਪ੍ਰਬੰਧਕ ਪਰਮਿੰਦਰ ਸਿੰਘ ਆਰਟਿਸਟ ਨੇ ਦੱਸਿਆ ਕਿ ਅਣਪਛਾਤਿਆਂ ਨੇ ਸ਼ਹੀਦ ਊਧਮ ਸਿੰਘ...
Advertisement
ਇੱਥੋਂ ਨੇੜਲੇ ਪਿੰਡ ਬਲੌਂਗੀ ਵਿੱਚ ਸਥਿਤ ਸਿੱਖ ਅਜਾਇਬ ਘਰ ਵਿੱਚ ਲੱਗੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਜਾਇਬ ਘਰ ਦੇ ਪ੍ਰਬੰਧਕ ਪਰਮਿੰਦਰ ਸਿੰਘ ਆਰਟਿਸਟ ਨੇ ਦੱਸਿਆ ਕਿ ਅਣਪਛਾਤਿਆਂ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੇ ਹੱਥ ਵਿੱਚ ਫੜਿਆ ਪਿਸਤੌਲ ਤੋੜ ਦਿੱਤਾ ਹੈ। ਇਸ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
Advertisement
Advertisement
×

