DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Stray animals: ਲਾਵਾਰਿਸ ਪਸ਼ੂਆਂ ਤੋਂ ਅੱਕੇ ਲੋਕਾਂ ਵੱਲੋਂ ਧਰਨਾ

ਸ਼ਹਿਰ ਵਿੱਚ ਘੁੰਮਦੇ ਲਾਵਾਰਿਸ ਪਸ਼ੂਆਂ ਤੋਂ ਖ਼ਫ਼ਾ ਅੱਜ ਸ਼ਹਿਰੀਆਂ ਨੇ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਕਾਂਗਰਸੀ ਆਗੂ ਰਵੀ ਵੜੈਚ ਨੇ ਕੀਤੀ। ਧਰਨੇ ਵਿੱਚ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਸਣੇ ਹੋਰ ਕਾਂਗਰਸੀਆਂ ਨੇ ਵੀ ਸ਼ਮੂਲੀਅਤ ਕੀਤੀ।...

  • fb
  • twitter
  • whatsapp
  • whatsapp
featured-img featured-img
ਕੁਰਾਲੀ ਕੌਂਸਲ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਾਂਗਰਸੀ ਆਗੂ ਅਤੇ ਸ਼ਹਿਰ ਵਾਸੀ।
Advertisement

ਸ਼ਹਿਰ ਵਿੱਚ ਘੁੰਮਦੇ ਲਾਵਾਰਿਸ ਪਸ਼ੂਆਂ ਤੋਂ ਖ਼ਫ਼ਾ ਅੱਜ ਸ਼ਹਿਰੀਆਂ ਨੇ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਕਾਂਗਰਸੀ ਆਗੂ ਰਵੀ ਵੜੈਚ ਨੇ ਕੀਤੀ। ਧਰਨੇ ਵਿੱਚ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਸਣੇ ਹੋਰ ਕਾਂਗਰਸੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਧਰਨਾਕਾਰੀਆਂ ਨੇ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਮੱਸਿਆ ਦੇ ਹੱਲ ਦੀ ਮੰਗ ਕੀਤੀ।

ਇਸ ਮੌਕੇ ਰਵੀ ਵੜੈਚ, ਕਮਲ ਕਿਸ਼ੋਰ, ਹੈਪੀ ਵਰਮਾ ਆਦਿ ਨੇ ਕਿਹਾ ਕਿ ਲਾਵਾਰਿਸ ਪਸ਼ੂ ਲੋਕਾਂ ਲਈ ਪ੍ਰੇਸ਼ਾਨੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਕਾਰਨ ਅਕਸਰ ਹਾਦਸੇ ਵਾਪਰਦੇ ਹਨ ਪਰ ਕੌਂਸਲ ਇਸ ਵੱਲ ਧਿਆਨ ਨਹੀਂ ਦੇ ਰਹੀ। ਧਰਨਾਕਾਰੀਆਂ ਨੇ ਕਿਹਾ ਕਿ ਦਸਮੇਸ਼ ਕਲੋਨੀ ਵਿੱਚ ਲਾਵਾਰਿਸ ਪਸ਼ੂ ਲੋਕਾਂ ’ਤੇ ਹਮਲਾ ਕਰਦੇ ਹਨ। ਧਰਨਾਕਾਰੀਆਂ ਨੇ ਕੌਂਸਲ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਲਾਵਾਰਿਸ ਪਸ਼ੂ ਫੜ ਕੇ ਕੌਂਸਲ ਦਫ਼ਤਰ ਵਿੱਚ ਬੰਦ ਕਰਨ ਦੀ ਚਿਤਾਵਨੀ ਦਿੱਤੀ।

Advertisement

ਧਰਨਾਕਾਰੀਆਂ ਨੇ ਕੌਂਸਲ ਦੇ ਕਾਰਜਸਾਧਕ ਅਫ਼ਸਰ, ਕੌਂਸਲ ਪ੍ਰਧਾਨ ਅਤੇ ਕੌਂਸਲਰਾਂ ਨੂੰ ਮੰਗ ਪੱਤਰ ਸੌਂਪ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ।

Advertisement

ਇਸ ਮੌਕੇ ਅਮਰਵੀਰ ਸਿੰਘ ਰਿੱਕੀ, ਗੁਰਮੁਖ ਸਿੰਘ, ਨਿਰਮਲ ਸਿੰਘ, ਸਵਰਨ ਸਿੰਘ, ਮਹੀਂਪਾਲ ਸਿੰਘ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਜਰਨੈਲ ਸਿੰਘ, ਸੇਵਾ ਸਿੰਘ, ਸੋਹਣ ਸਿੰਘ, ਬਲਕਾਰ ਸਿੰਘ, ਅਮਰਜੀਤ ਸਿੰਘ, ਅਰਮਾਨ ਮੋਟੀ ਅਤੇ ਹਰਮਨ ਸਿੰਘ ਆਦਿ ਹਾਜ਼ਰ ਸਨ।

ਸਮੱਸਿਆ ਹੱਲ ਕਰਾਂਗੇ: ਸੂਦ

ਕੌਂਸਲ ਦੇ ਕਾਰਜਸਾਧਕ ਅਫਸਰ ਰਜਨੀਸ਼ ਸੂਦ ਨੇ ਕਿਹਾ ਕਿ ਸਮੇਂ-ਸਮੇਂ ’ਤੇ ਲਾਵਾਰਿਸ ਪਸ਼ੂਆਂ ਨੂੰ ਕਾਬੂ ਕੀਤਾ ਜਾਂਦਾ ਹੈ ਪਰ ਬਾਹਰਲੇ ਲੋਕ ਫਿਰ ਪਸ਼ੂ ਸ਼ਹਿਰ ਵਿੱਚ ਛੱਡ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਕੌਂਸਲ ਪ੍ਰਧਾਨ ਬਹਾਦਰ ਸਿੰਘ ਓ ਕੇ ਨੇ ਕਿਹਾ ਕਿ ਸ਼ਹਿਰ ਦੀ ਸਮੱਸਿਆ ਦਾ ਹੱਲ ਕੱਢਣ ਲਈ ਯਤਨ ਨਿਰੰਤਰ ਜਾਰੀ ਹਨ।

Advertisement
×