ਮੁਹਾਲੀ ’ਚ ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲੇਗੀ ਵੱਖਰੀ ਥਾਂ: ਗਮਾਡਾ ਨੇ ਮਾਰਕੀਟਾਂ ਵਿਕਸਤ ਕਰਨ ਵਾਸਤੇ 4 ਥਾਵਾਂ ਨਗਰ ਨਿਗਮ ਨੂੰ ਸੌਂਪੀਆਂ: ਅਰੋੜਾ : The Tribune India

ਮੁਹਾਲੀ ’ਚ ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲੇਗੀ ਵੱਖਰੀ ਥਾਂ: ਗਮਾਡਾ ਨੇ ਮਾਰਕੀਟਾਂ ਵਿਕਸਤ ਕਰਨ ਵਾਸਤੇ 4 ਥਾਵਾਂ ਨਗਰ ਨਿਗਮ ਨੂੰ ਸੌਂਪੀਆਂ: ਅਰੋੜਾ

ਮੁਹਾਲੀ ’ਚ ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲੇਗੀ ਵੱਖਰੀ ਥਾਂ: ਗਮਾਡਾ ਨੇ ਮਾਰਕੀਟਾਂ ਵਿਕਸਤ ਕਰਨ ਵਾਸਤੇ 4 ਥਾਵਾਂ ਨਗਰ ਨਿਗਮ ਨੂੰ ਸੌਂਪੀਆਂ: ਅਰੋੜਾ

ਦਰਸ਼ਨ ਸਿੰਘ ਸੋਢੀ

ਮੁਹਾਲੀ, 2 ਦਸੰਬਰ

ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗ੍ਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐੱਸਏਐੱਸ ਨਗਰ (ਮੁਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ ਲੋਕਾਂ ਨੂੰ ਖਰੀਦਦਾਰੀ ਕਰਨ ਵਿੱਚ ਸੌਖ ਹੋਵੇਗੀ। ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਨਾ ਕੇਵਲ ਇਨ੍ਹਾਂ ਸਟਰੀਟ ਵੈਂਡਰਾਂ ਨੂੰ ਕਾਰੋਬਾਰ ਲਈ ਜਗ੍ਹਾ ਮਿਲੇਗੀ ਬਲਕਿ ਗਾਹਕਾਂ ਨੂੰ ਵੀ ਇਕ ਸਥਾਨ ਉਤੇ ਖਰੀਦਦਾਰੀ ਕਰਨੀ ਸੌਖੀ ਹੋਵੇਗੀ। ਇਸ ਨਾਲ ਸ਼ਹਿਰ ਵਿੱਚ ਟਰੈਫ਼ਿਕ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸਾਈਟਾਂ ਨਗਰ ਨਿਗਮ ਨੂੰ ਕੇਵਲ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟਾਂ ਵਿਕਸਤ ਕਰਨ ਲਈ ਮੁਫ਼ਤ ਵਿੱਚ ਸੌਂਪੀਆਂ ਗਈਆਂ ਹਨ। ਸ੍ਰੀ ਅਰੋੜਾ ਨੇ ਦੱਸਿਆ ਕਿ ਇਹ ਚਾਰ ਥਾਵਾਂ ਸੈਕਟਰ-56 ਵਿੱਚ 3341.59 ਵਰਗ ਗਜ਼, ਸੈਕਟਰ-77 ਵਿੱਚ 2516.88 ਵਰਗ ਗਜ਼ ਤੇ 1873.14 ਵਰਗ ਗਜ਼, ਅਤੇ ਸੈਕਟਰ-78 ਵਿੱਚ 2588.24 ਵਰਗ ਗਜ਼ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਨੂੰ ਅਲਾਟ ਕੀਤੀਆਂ ਗਈਆਂ ਇਨ੍ਹਾਂ ਸਾਈਟਾਂ ਦੀ ਮਾਲਕੀ ਗਮਾਡਾ ਕੋਲ ਹੀ ਰਹੇਗੀ। ਭਵਿੱਖ ਵਿੱਚ ਨਗਰ ਨਿਗਮ ਜੇ ਇਨ੍ਹਾਂ ਥਾਵਾਂ ਤੋਂ ਸਟਰੀਟ ਵੈਂਡਰਾਂ ਨੂੰ ਕਿਤੇ ਹੋਰ ਤਬਦੀਲ ਕਰਨਾ ਚਾਹੁੰਦਾ ਹੈ ਤਾਂ ਗਮਾਡਾ ਇਨ੍ਹਾਂ ਸਾਈਟਾਂ ਦਾ ਕਬਜ਼ਾ ਵਾਪਸ ਲੈ ਸਕੇਗਾ। ਅਜਿਹੀ ਸਥਿਤੀ ਵਿੱਚ ਇਨ੍ਹਾਂ ਵੈਂਡਰ ਸਾਈਟਾਂ ਨੂੰ ਹੋਰ ਥਾਂ ਤਬਦੀਲ ਕਰਨ ਦਾ ਖਰਚਾ ਨਗਰ ਨਿਗਮ ਵੱਲੋਂ ਹੀ ਚੁੱਕਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All