ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਫਰਵਰੀ
ਕਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਸੀਬੀਐੱਸਈ ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਟਰਮ-2 ਪ੍ਰੀਖਿਆਵਾਂ ਲਈ ਹਾਲੇ ਤਕ ਨਾ ਡੇਟਸ਼ੀਟ ਜਾਰੀ ਕੀਤੀ ਗਈ ਤੇ ਨਾ ਟਰਮ-1 ਦਾ ਨਤੀਜਾ ਐਲਾਨਿਆ ਹੈ ਪਰ ਮਾਰਚ-ਅਪਰੈਲ ਤੋਂ ਇਹ ਪ੍ਰੀਖਿਆਵਾਂ ਕਰਵਾਉਣ ਦੀ ਚਰਚਾ ਹੈ, ਜਿਸ ਕਾਰਨ ਇਥੋਂ ਦੇ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀ ਤਣਾਅ ਵਿਚ ਹਨ। ਇਸ ਤੋਂ ਇਲਾਵਾ ਜ਼ਿਆਦਾਤਰ ਸਰਕਾਰੀ ਸਕੂਲਾਂ ਵਿਚ ਉਕਤ ਜਮਾਤਾਂ ਦਾ ਸਿਲੇਬਸ ਪੂਰਾ ਨਹੀਂ ਹੋਇਆ। ਇਸ ਕਾਰਨ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ ਕਿ ਉਹ ਪ੍ਰੀਖਿਆਵਾਂ ਕਾਰਨ ਤਣਾਅ ਵਿਚ ਆਏ ਵਿਦਿਆਰਥੀਆਂ ਦੀ ਕਾਊਂਸਲਿੰਗ ਕਰਵਾਉਣ। ਇਕ ਅਧਿਕਾਰੀ ਨੇ ਦੱਸਿਆ ਕਿ ਸਕੂਲਾਂ ਵਿਚ ਕਾਊਂਸਲਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ।