DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੱਤਰਕਾਰਾਂ ਦੀ ਸੁਰੱਖਿਆ ਦੀ ਲੋੜ ’ਤੇ ਜ਼ੋਰ ਦਿੱਤਾ

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਅਤੇ ਚੰਡੀਗੜ੍ਹ ਐਂਡ ਹਰਿਆਣਾ ਜਰਨਲਿਸਟਸ ਯੂਨੀਅਨ ਵੱਲੋਂ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸੱਦੇ ’ਤੇ ਅੱਜ ਪੱਤਰਕਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਮੰਗ ਦਿਵਸ ਮਨਾਇਆ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਅਤੇ ਮੰਗਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।...

  • fb
  • twitter
  • whatsapp
  • whatsapp
featured-img featured-img
ਜਰਨਲਿਸਟਸ ਯੂਨੀਅਨ ਵੱਲੋਂ ਕਰਵਾਏ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਅਹੁਦੇਦਾਰ।
Advertisement

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਅਤੇ ਚੰਡੀਗੜ੍ਹ ਐਂਡ ਹਰਿਆਣਾ ਜਰਨਲਿਸਟਸ ਯੂਨੀਅਨ ਵੱਲੋਂ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸੱਦੇ ’ਤੇ ਅੱਜ ਪੱਤਰਕਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਮੰਗ ਦਿਵਸ ਮਨਾਇਆ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਅਤੇ ਮੰਗਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।

ਆਗੂਆਂ ਕਿਹਾ ਕਿ ਪੱਤਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ, ਪਰ ਉਨ੍ਹਾਂ ਨੂੰ ਕੰਮਕਾਜ ਦੌਰਾਨ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਦੀ ਸੁਰੱਖਿਆ ਅਤੇ ਹੋਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਦੀ ਲੋੜ ’ਤੇ ਜ਼ੋਰ ਦਿੱਤਾ। ਇਸੇ ਕੜੀ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਯੂਨੀਅਨ ਦੀਆਂ ਜ਼ਿਲ੍ਹਾ ਇਕਾਈਆਂ ਵੱਲੋਂ ਡਿਮਾਂਡ ਡੇਅ ਮਨਾਇਆ ਗਿਆ। ਜ਼ਿਲ੍ਹਾ ਇਕਾਈਆਂ ਦੇ ਨੁਮਾਇੰਦਿਆਂ ਨੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸਬੰਧਤ ਅਧਿਕਾਰੀਆਂ ਨੂੰ ਸੌਂਪੇ। ਯੂਨੀਅਨ ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਚੰਡੀਗੜ੍ਹ ਦੇ ਸੈਕਟਰ 17 ਵਿੱਚ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਬਲਵਿੰਦਰ ਜੰਮੂ ਨੇ ਕਿਹਾ ਕਿ ਪੱਤਰਕਾਰਾਂ ਦੀਆਂ ਸਾਰੀਆਂ ਮੰਗਾਂ ਸਰਕਾਰ ਨੂੰ ਪਹਿਲ ਦੇ ਅਧਾਰ ’ਤੇ ਮੰਨ ਲੈਣੀਆਂ ਚਾਹੀਦੀਆਂ ਹਨ ਜਿਨ੍ਹਾਂ ਵਿੱਚ ਮੀਡੀਆ ਕਮਿਸ਼ਨ ਬਣਾਉਣਾ, ਵਰਕਿੰਗ ਜਰਨਲਿਸਟ ਐਕਟ ਬਹਾਲ ਕਰਨਾ, ਪੱਤਰਕਾਰਾਂ ਲਈ ਸੁਰੱਖਿਆ ਐਕਟ ਬਣਾਉਣਾ ਅਤੇ ਬੋਰਡ ਵੇਜ ਸਥਾਪਿਤ ਕਰਨ ਦੀ ਮੰਗ ਸ਼ਾਮਿਲ ਹੈ। ਇਸ ਮੌਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ ਜੈ ਸਿੰਘ ਛਿੱਬਰ, ਚੰਡੀਗੜ੍ਹ ਐਂਡ ਹਰਿਆਣਾ ਜਰਨਲਿਸਟਸ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਬਰਾੜ, ਸੀਨੀਅਰ ਪੱਤਰਕਾਰ ਤਰਲੋਚਨ ਸਿੰਘ, ਜਗਤਾਰ ਭੁੱਲਰ, ਭੁਪਿੰਦਰ ਸਿੰਘ ਮਲਿਕ, ਸਰਬਜੀਤ ਭੱਟੀ ਅਤੇ ਬਲਵਿੰਦਰ ਵਿੱਕੀ ਨੇ ਵੀ ਪੱਤਰਕਾਰਾਂ ਦੇ ਹੱਕ ਵਿੱਚ ਆਪਣੇ ਵਿਚਾਰ ਰੱਖੇ। ਇਸ ਮੌਕੇ ਬਲਵੰਤ ਤਕਸ਼ਕ, ਦੀਪਕ ਸ਼ਰਮਾ ਚਨਾਰਥਲ, ਹਰਜਿੰਦਰ ਚੌਹਾਨ, ਆਰ. ਐੱਸ ਲਿਬਰੇਟ, ਅੰਸ਼ੁਲ ਅਰੋੜਾ, ਸੁਰਜੀਤ ਸੁਮਨ, ਸੰਦੀਪ ਲਾਧੂਕਾ, ਹਰਬੰਸ ਸੋਢੀ, ਜਸਵਿੰਦਰ ਸਿੰਘ ਰੰਧਾਵਾ, ਸ਼੍ਰੀਕਾਂਤ ਅਚਾਰਿਆ ਸਣੇ ਵੱਡੀ ਗਿਣਤੀ ਵਿੱਚ ਪੱਤਰਕਾਰ ਹਾਜ਼ਿਰ ਸਨ।

Advertisement

Advertisement
Advertisement
×