ਪੱਤਰ ਪ੍ਰੇਰਕ
ਅਮਲੋਹ, 18 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅਮਲੋਹ ਇਕਾਈ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ ਤੇ ਕਲਮਛੋੜ ਹੜਤਾਲ ਕਰ ਕੇ ਸੂਬਾ ਸਰਕਾਰ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਸਰਵਨ ਸਿੰਘ ਅਤੇ ਰਜਨੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਸਖ਼ਤ ਰੋਸ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਅਜੈਬ ਕੌਰ, ਸ਼ਾਦੀ ਰਾਮ, ਅਮਰ ਸਿੰਘ, ਪਟਵਾਰੀ ਪਰਮਜੀਤ ਸੂਦ, ਜਗਤਾਰ ਸਿੰਘ, ਵਰਿੰਦਰ ਸਿੰਘ, ਮੇਜਰ ਸਿੰਘ ਅਤੇ ਰਣਜੋਤ ਕੌਰ ਹਾਜ਼ਰ ਸਨ।