ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦਿਆਰਥੀ ਕੌਂਸਲ ਚੋਣਾਂ: ਏਬੀਵੀਪੀ ਵੱਲੋਂ ਹੋਸਟਲਾਂ ਵਿੱਚ ਡੋਰ-ਟੂ-ਡੋਰ ਪ੍ਰਚਾਰ

ਜਥੇਬੰਦੀ ਦਾ ਮੈਨੀਫੈਸਟੋ ਵੰਡ ਕੇ ਵੋਟਾਂ ਮੰਗੀਅਾਂ
ਪੰਜਾਬ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦੇ ਹੋਏ ਏਬੀਵੀਪੀ ਦੇ ਕਾਰਕੁਨ।
Advertisement

ਭਾਜਪਾ ਦੇ ਵਿਦਿਆਰਥੀ ਵਿੰਗ ਏਬੀਵੀਪੀ ਨੇ ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼ੁਰੂ ਕੀਤੇ ਚੋਣ ਪ੍ਰਚਾਰ ਦੇ ਤਹਿਤ ਅੱਜ ਹੋਸਟਲਾਂ ਵਿੱਚ ਡੋਰ-ਟੂ-ਡੋਰ ਪ੍ਰਚਾਰ ਕੀਤਾ। ਇਸ ਦੌਰਾਨ ਪਰਿਸ਼ਦ ਦੇ ਆਗੂਆਂ ਨੇ ਵਿਦਿਆਰਥੀਆਂ ਨਾਲ ਸਿੱਧੀ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਏ.ਬੀ.ਵੀ.ਪੀ. ਦਾ ਘੋਸ਼ਣਾ ਪੱਤਰ ਸੌਂਪਿਆ। ਜਥੇਬੰਦੀ ਦੇ ਅਹੁਦੇਦਾਰ ਪਰਵਿੰਦਰ ਨੇਗੀ ਨੇ ਦੱਸਿਆ ਕਿ ਮੈਨੀਫੈਸਟੋ ਸਿਰਫ਼ ਇੱਕ ਕਾਗਜ਼ ਦਾ ਦਸਤਾਵੇਜ਼ ਨਹੀਂ, ਸਗੋਂ ਹਰ ਵਿਦਿਆਰਥੀ ਦੀ ਆਵਾਜ਼ ਦਾ ਪ੍ਰਤੀਬਿੰਬ ਹੈ। ਇਸ ਵਿੱਚ ਹੋਸਟਲਾਂ ਦੀ ਸਫ਼ਾਈ, ਮੈੱਸ ਦੀ ਗੁਣਵੱਤਾ, ਹਾਈ-ਸਪੀਡ ਵਾਈਫਾਈ, ਵਿਦਿਆਰਥਣਾਂ ਦੀ ਸੁਰੱਖਿਆ ਅਤੇ ਲਾਇਬ੍ਰੇਰੀ ਦਾ ਸਮਾਂ ਵਧਾਉਣ ਵਰਗੀਆਂ ਸਮੱਸਿਆਵਾਂ ਨੂੰ ਮੁੱਖ ਤੌਰ ’ਤੇ ਸ਼ਾਮਿਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਜਥੇਬੰਦੀ ਨੇ ਸਿੱਖਿਅਕ ਸੁਧਾਰਾਂ ਨੂੰ ਵੀ ਆਪਣੇ ਏਜੰਡੇ ਵਿੱਚ ਸ਼ਾਮਿਲ ਕੀਤਾ ਹੈ। ਪਰਿਸ਼ਦ ਨੇ ਸਪੱਸ਼ਟ ਕੀਤਾ ਹੈ ਕਿ ਬੇਲੋੜੀ ਫੀਸ ਵਾਧੇ ਦਾ ਵਿਰੋਧ ਕੀਤਾ ਜਾਵੇਗਾ ਅਤੇ ਵਿਦਿਆਰਥੀ ਵਜ਼ੀਫ਼ਿਆਂ ਦੀ ਸਮੇਂ ’ਤੇ ਵੰਡ ਯਕੀਨੀ ਬਣਾਈ ਜਾਵੇਗੀ। ਨਾਲ ਹੀ ਖੇਡ ਗਤੀਵਿਧੀਆਂ ਨੂੰ ਪ੍ਰੋਤਸਾਹਨ ਦੇਣ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਅੱਗੇ ਵਧਾਉਣ ਦੀ ਗਾਰੰਟੀ ਵੀ ਦਿੱਤੀ ਗਈ ਹੈ।

Advertisement

ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਦੀ ਸਮੱਸਿਆ ਹੱਲ ਕਰਨਾ ਜਥੇਬੰਦੀ ਦੀ ਪਹਿਲ ਹੈ। ਡੋਰ-ਟੂ-ਡੋਰ ਸੰਪਰਕ ਰਾਹੀਂ ਸਾਨੂੰ ਸਿੱਧਾ ਫੀਡਬੈਕ ਮਿਲਿਆ ਹੈ ਅਤੇ ਉਸੇ ਅਧਾਰ ’ਤੇ ਇਹ ਮੈਨੀਫੈਸਟੋ ਤਿਆਰ ਕੀਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿੱਚ ਏ.ਬੀ.ਵੀ.ਪੀ. ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ ਤਾਂ ਜੋ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

Advertisement