ਵਿਦਿਆਰਥੀ ਕੌਂਸਲ ਚੋਣਾਂ: ਪੀਐੱਸਯੂ ਲਲਕਾਰ ਨੇ ਉਮੀਦਵਾਰ ਐਲਾਨੇ : The Tribune India

ਵਿਦਿਆਰਥੀ ਕੌਂਸਲ ਚੋਣਾਂ: ਪੀਐੱਸਯੂ ਲਲਕਾਰ ਨੇ ਉਮੀਦਵਾਰ ਐਲਾਨੇ

ਵਿਦਿਆਰਥੀ ਕੌਂਸਲ ਚੋਣਾਂ: ਪੀਐੱਸਯੂ ਲਲਕਾਰ ਨੇ ਉਮੀਦਵਾਰ ਐਲਾਨੇ

ਪੰਜਾਬ ਯੂਨੀਵਰਸਿਟੀ ਵਿੱਚ ਉਮੀਦਵਾਰਾਂ ਦਾ ਐਲਾਨ ਕਰਦੇ ਹੋਏ ਪੀ.ਐਸ.ਯੂ. ਲਲਕਾਰ ਦੇ ਆਗੂ।

ਕੁਲਦੀਪ ਸਿੰਘ
ਚੰਡੀਗੜ੍ਹ, 30 ਸਤੰਬਰ

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਲਈ ਅੱਜ ਪੀ.ਐਸ.ਯੂ. (ਲਲਕਾਰ) ਵੱਲੋਂ ਇੱਕ ਮੀਟਿੰਗ ਕਰਕੇ ਆਪਣੇ ਪ੍ਰਧਾਨਗੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ। ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ ਕੈਂਪਸ ਪ੍ਰਧਾਨ ਅਮਨਦੀਪ ਕੌਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਵਿਦਿਆਰਥੀ ਕੌਂਸਲ ਚੋਣਾਂ ਲਈ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਤੋਂ ਚੌਥੇ ਸਾਲ ਦੇ ਵਿਦਿਆਰਥੀ ਗੁਰਜੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਈਵਨਿੰਗ ਸਟੱਡੀਜ਼ ਵਿਭਾਗ ਵਿੱਚ ਪ੍ਰਧਾਨਗੀ ਦੀ ਹੋਣ ਵਾਲੀ ਵੱਖਰੀ ਚੋਣ ਲਈ ਬੀ.ਏ. ਦੇ ਦੂਸਰੇ ਸਾਲ ਦੇ ਵਿਦਿਆਰਥੀ ਜੋਬਨਪ੍ਰੀਤ ਨੂੰ ਪ੍ਰਧਾਨਗੀ ਦਾ ਉਮੀਦਵਾਰ ਬਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਨੀਤਕ ਪਾਰਟੀਆ ਪੈਸੇ ਅਤੇ ਰਾਜਨੀਤਕ ਜ਼ੋਰ ਨਾਲ ਆਪਣੇ ਵਿਦਿਆਰਥੀ ਵਿੰਗਾਂ ਰਾਹੀਂ ਵਿਦਿਆਰਥੀ ਕੌਂਸਲ ਚੋਣਾਂ ਲੜਨਗੀਆਂ ਜਦਕਿ ਪੀ.ਐਸ.ਯੂ. ਲਲਕਾਰ ਆਪਣੇ ਬਲਬੂਤੇ ਚੋਣ ਲੜੇਗੀ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਪੀ.ਐਸ.ਯੂ. ਲਲਕਾਰ ਦੇ ਉਕਤ ਦੋਵੇਂ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All