ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦਿਆਰਥਣ ਮਨਜੋਤ ਕੌਰ ਨੂੰ ਮਿਸ ਤੀਜ ਚੁਣਿਆ

ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿੱਚ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਸਰਪ੍ਰਸਤੀ ਹੇਠ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਮਨਾਈਆਂ ਗਈ। ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਵੱਲੋਂ ਤੀਆਂ ਦੇ ਪਿਛੋਕੜ ਬਾਰੇ ਦੱਸਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਨਵੇਂ ਵਿਦਿਅਕ...
Advertisement
ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿੱਚ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਸਰਪ੍ਰਸਤੀ ਹੇਠ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਮਨਾਈਆਂ ਗਈ। ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਵੱਲੋਂ ਤੀਆਂ ਦੇ ਪਿਛੋਕੜ ਬਾਰੇ ਦੱਸਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਨੇ ਨਵੇਂ ਵਿਦਿਅਕ ਸੈਸ਼ਨ ਵਿੱਚ ਦਾਖ਼ਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਜੀ ਆਇਆ ਆਖਿਆ। ਵਿਦਿਆਰਥਣਾਂ ਨੇ ਗਿੱਧਾ ਪਾ ਕੇ, ਗੀਤ ਗਾ ਕੇ, ਗਰੁੱਪ ਡਾਂਸ ਕਰਕੇ, ਪੀਂਘ ਝੂਟ ਕੇ ਅਤੇ ਫੈਸ਼ਨ ਵਿਭਾਗ ਦੇ ਪ੍ਰੋ. ਅਲਕਾ ਦੁਆਰਾ ਬਣਾਏ ਗਏ ਵਿਰਾਸਤੀ ਸੈਲਫੀ ਸਟੈਂਡ ਅੱਗੇ ਫੋਟੋਆਂ ਖਿਚਵਾ ਕੇ ਖੁਸ਼ੀਆਂ ਦੇ ਰੰਗ ਮਾਣੇ। ਸੰਗੀਤ ਵਿਭਾਗ ਦੇ ਪ੍ਰੋ. ਬਲਜੀਤ ਸਿੰਘ ਨੇ ਲੋਕ ਗੀਤ ਗਾ ਕੇ ਪ੍ਰੋਗਰਾਮ ਵਿੱਚ ਰੰਗ ਬੰਨ੍ਹਿਆ। ਬੀਏ ਭਾਗ ਤੀਜਾ ਦੀ ਵਿਦਿਆਰਥਣ ਮਨਜੋਤ ਕੌਰ ਨੂੰ ਮਿਸ ਤੀਜ ਚੁਣਿਆ ਗਿਆ। 

Advertisement
Advertisement