DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੀ ਯੂ ਵਿੱਚ ਵਿਦਿਆਰਥੀਆਂ ਨੇ ਗੇਟ ਨੰਬਰ 2 ਬੰਦ ਕੀਤਾ

ਰੋਸ ਮਾਰਚ ਦਾ ਅਚਾਨਕ ਰੁਖ਼ ਬਦਲਣ ਕਾਰਨ ਚੰਡੀਗੜ੍ਹ ਪੁਲੀਸ ਨੂੰ ਭਾਜੜਾਂ

  • fb
  • twitter
  • whatsapp
  • whatsapp
featured-img featured-img
ਪੰਜਾਬ ਯੂਨੀਵਰਸਿਟੀ ਦਾ ਗੇਟ ਨੰਬਰ 2 ਬੰਦ ਕਰਦੇ ਹੋਏ ਵਿਦਿਆਰਥੀ। -ਫੋਟੋ: ਰਵੀ ਕੁਮਾਰ
Advertisement
ਪੰਜਾਬ ਯੂਨੀਵਰਸਿਟੀ ਵਿੱਚ ਅੱਜ ਦੇਰ ਸ਼ਾਮ ਚੰਡੀਗੜ੍ਹ ਪੁਲਿਸ ਅਤੇ ਪੀ ਯੂ ਸਕਿਓਰਿਟੀ ਅਚਾਨਕ ਨੂੰ ਭਾਜੜਾਂ ਪੈ ਗਈਆਂ ਜਦੋਂ ਵਾਈਸ ਚਾਂਸਲਰ ਦਫਤਰ ਅੱਗੇ ਧਰਨਾ ਦੇ ਰਹੇ ਵਿਦਿਆਰਥੀਆਂ ਨੇ ਅਚਾਨਕ ਗੇਟ ਨੰਬਰ-2 ਬੰਦ ਕਰਨ ਦਾ ਐਲਾਨ ਕਰ ਦਿੱਤਾ। ਸਾਰੇ ਵਿਦਿਆਰਥੀ ਅਥਾਰਿਟੀ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਤੇਜ਼ੀ ਗੇਟ ਨੰਬਰ 2 ’ਤੇ ਪਹੁੰਚੇ ਜਿੱਥੇ ਗੇਟ ਬੰਦ ਕਰ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ।

ਇਸ ਸਬੰਧੀ ਗੱਲਬਾਤ ਕਰਦਿਆਂ ਵਿਦਿਆਰਥੀ ਆਗੂ ਅਸ਼ਮੀਤ ਸਿੰਘ, ਅਵਤਾਰ ਸਿੰਘ, ਗਗਨ, ਜ਼ੋਬਨ ਅਤੇ ਵਿੱਕੀ ਧਨੋਆ ਆਦਿ ਨੇ ਦੱਸਿਆ ਕਿ ਵਾਈਸ ਚਾਂਸਲਰ ਦਫ਼ਤਰ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਨਾਲ ਅੱਜ ਬਾਅਦ ਦੁਪਹਿਰ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਇਹ ਗੱਲ ਤੈਅ ਹੋਈ ਸੀ ਕਿ ਅਥਾਰਟੀ 26 ਨਵੰਬਰ ਨੂੰ ਲਈ ਜਾਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਚੁੱਕੀ ਹੈ ਅਤੇ ਕੈਂਪਸ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਇਸ ਛੁੱਟੀ ਬਾਰੇ ਬਾਕਾਇਦਾ ਸਰਕੂਲਰ ਵੀ ਜਾਰੀ ਕਰ ਦਿੱਤਾ ਗਿਆ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਦੇਰ ਸ਼ਾਮ ਉਨ੍ਹਾਂ ਨੂੰ ਕਨਸੋਆ ਮਿਲੀਆਂ ਕਿ ਈਵਨਿੰਗ ਸਟੱਡੀਜ਼ ਵਿਭਾਗ ਦੇ ਲਗਭਗ 200 ਵਿਦਿਆਰਥੀਆਂ ਦੀ ਭਲਕੇ 26 ਨਵੰਬਰ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ ਨਹੀਂ ਕੀਤੀ ਗਈ। ਇਸ ਵਿਭਾਗ ਦੇ ਬੀ.ਏ. ਭਾਗ ਪਹਿਲਾ ਅਤੇ ਭਾਗ ਤੀਜਾ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਲੈਣ ਲਈ ਅਥਾਰਟੀ ਨੇ ਸੈਂਟਰ ਬਦਲ ਕੇ ਚੰਡੀਗੜ੍ਹ ਦੇ ਕਿਸੇ ਪ੍ਰਾਈਵੇਟ ਕਾਲਜ ਵਿੱਚ ਕਰ ਦਿੱਤਾ ਹੈ।

Advertisement

ਵਿਦਿਆਰਥੀ ਆਗੂਆਂ ਨੇ ਕਿਹਾ ਕਿ ਅਥਾਰਟੀ ਵੱਲੋਂ ਅਚਾਨਕ ਸੈਂਟਰ ਬਦਲਣ ਕਰਕੇ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਬਹੁਤਿਆਂ ਨੂੰ ਤਾਂ ਮੌਕੇ ਉੱਤੇ ਸੂਚਨਾ ਵੀ ਨਹੀਂ ਮਿਲ ਸਕੀ। ਇਸ ਲਈ ਕਾਫ਼ੀ ਵਿਦਿਆਰਥੀ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਅਥਾਰਟੀ ਦਾ ਇਹ ਕਦਮ ਜਿੱਥੇ ਵਿਦਿਆਰਥੀ ਵਿਰੋਧੀ ਹੈ, ਉਸ ਦੇ ਨਾਲ ਹੀ ਸੈਨੇਟ ਚੋਣਾਂ ਕਰਵਾਉਣ ਲਈ ਧਰਨਾਕਾਰੀ ਵਿਦਿਆਰਥੀਆਂ ਨਾਲ ਕੀਤੇ ਵਾਅਦੇ ਮੁਤਾਬਕ ਸ਼ਡਿਊਲ ਜਾਰੀ ਕਰਨ ਤੋਂ ਵੀ ਭੱਜਣਾ ਸਾਬਤ ਹੁੰਦਾ ਹੈ।

Advertisement

ਵਿਦਿਆਰਥੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੁਰਾਣੀ 91 ਮੈਂਬਰੀ ਸੈਨੇਟ ਚੋਣਾਂ ਕਰਵਾਉਣ ਬਾਰੇ ਸ਼ਡਿਊਲ ਜਾਰੀ ਨਹੀਂ ਹੋ ਜਾਂਦਾ ਉਦੋਂ ਤੱਕ ਵਾਈਸ ਚਾਂਸਲਰ ਦਫ਼ਤਰ ਅੱਗੇ ਧਰਨਾ ਲਗਾਤਾਰ ਜਾਰੀ ਰਹੇਗਾ ਅਤੇ ਭਲਕੇ 26 ਨਵੰਬਰ ਨੂੰ ਵੀ ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚਣ ਵਾਲੇ ਲੋਕਾਂ ਨੂੰ ਪੰਜਾਬ ਯੂਨੀਵਰਸਿਟੀ ਅਥਾਰਟੀ ਦੀ ਵਿਦਿਆਰਥੀਆਂ ਨਾਲ ਲੁੱਕਣਮੀਟੀ ਖੇਡੇ ਜਾਣ ਬਾਰੇ ਵੀ ਦੱਸਿਆ ਜਾਵੇਗਾ।

Advertisement
×