ਵਿਦਿਆਰਥੀਆਂ ਦਾ ਵਿੱਦਿਅਕ ਦੌਰਾ
ਸਰਕਾਰੀ ਹਾਈ ਸਕੂਲ ਭੰਗਲ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ ਗਿਆ। ਮੁੱਖ ਅਧਿਆਪਕਾ ਰਮਾ ਸ਼ਰਮਾ ਦੀ ਅਗਵਾਈ ਹੇਠ ਟੂਰ ਇੰਚਾਰਜ ਜਗਜੀਤ ਸਿੰਘ (ਮੈਥ ਮਾਸਟਰ) ਤੇ ਰਾਜੀਵ ਕੁਮਾਰ ਭਲਾਣ (ਸਟੇਟ ਅਵਾਰਡੀ ਖੇਡ) ਨੇ ਵਿਦਿਆਰਥੀਆਂ ਨੂੰ ਸ੍ਰੀ ਚਮਕੌਰ ਸਾਹਿਬ...
ਸਰਕਾਰੀ ਹਾਈ ਸਕੂਲ ਭੰਗਲ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ ਗਿਆ। ਮੁੱਖ ਅਧਿਆਪਕਾ ਰਮਾ ਸ਼ਰਮਾ ਦੀ ਅਗਵਾਈ ਹੇਠ ਟੂਰ ਇੰਚਾਰਜ ਜਗਜੀਤ ਸਿੰਘ (ਮੈਥ ਮਾਸਟਰ) ਤੇ ਰਾਜੀਵ ਕੁਮਾਰ ਭਲਾਣ (ਸਟੇਟ ਅਵਾਰਡੀ ਖੇਡ) ਨੇ ਵਿਦਿਆਰਥੀਆਂ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ- ਸ਼ਹਾਦਤ ਮਿਊਜ਼ੀਅਮ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਕੱਚੀ ਗੜ੍ਹੀ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਗੁਰਦੁਆਰਾ ਸ੍ਰੀ ਠੰਡਾ ਬੁਰਜ ਤੇ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਦੇ ਦਰਸ਼ਨ ਕਰਵਾਏ। ਵਾਪਸੀ ’ਤੇ ਰੂਪਨਗਰ ਵਿਖੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ਦਸਵੀਂ ਅਤੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਦੇ ਦਰਸ਼ਨ ਕੀਤੇ। ਟੂਰ ਦੌਰਾਨ ਵਿਦਿਆਰਥੀਆਂ ਨੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਹਰਵੇਲ ਸਿੰਘ ਮਾਧੋਪੁਰ ਦਾ ਸਨਮਾਨ
ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮੀਟਿੰਗ ਦੌਰਾਨ ਸਰਪੰਚ ਹਰਵੇਲ ਸਿੰਘ ਮਾਧੋਪੁਰ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾ ਕੇ ਸਨਮਾਨ ਕੀਤਾ ਗਿਆ। ਵਰਕਿੰਗ ਕਮੇਟੀ ਦੇ ਮੈਂਬਰ ਰਣਵੀਰ ਸਿੰਘ ਪੂਨੀਆ, ਸੀਨੀਅਰ ਆਗੂ ਅਮਰਿੰਦਰ ਸਿੰਘ ਲਿਬੜਾ ਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਨੇ ਕਿਹਾ ਕਿ ਪਾਰਟੀ ਹਮੇਸ਼ਾ ਇਮਾਨਦਾਰ ਅਤੇ ਮਹਿਨਤੀ ਵਰਕਰਾਂ ਦਾ ਸਨਮਾਨ ਕਰਦੀ ਹੈ ਤੇ ਸ੍ਰੀ ਮਾਧੋਪੁਰ ਦੀ ਨਿਯੁਕਤੀ ਵੀ ਇਸ ਨੀਤੀ ਤਹਿਤ ਹੀ ਕੀਤੀ ਗਈ ਹੈ। ਇਸ ਮੌਕੇ ਸੁਰਿੰਦਰ ਸਿੰਘ ਸੁਹਾਗੜੀ, ਦਰਬਾਰਾ ਸਿੰਘ ਰੰਧਾਵਾ, ਸੁਰਜੀਤ ਸਿੰਘ ਚਨਾਰਥਲ, ਮਾਸਟਰ ਅਜੀਤ ਸਿੰਘ, ਸਾਬਕਾ ਪ੍ਰਧਾਨ ਸ਼ੇਰ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
ਡੀ ਏ ਵੀ ਸਕੂਲ ’ਚ ਝੰਡਾ ਦਿਵਸ ਮਨਾਇਆ
ਰੂਪਨਗਰ: ਡੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ’ਚ ਪ੍ਰਿੰਸੀਪਲ ਸੰਗੀਤਾ ਰਾਣੀ ਦੀ ਅਗਵਾਈ ਹੇਠ ਝੰਡਾ ਦਿਵਸ ਮਨਾਇਆ ਗਿਆ। ਫਸਟ ਪੰਜਾਬ ਨੇਵਲ ਯੂਨਿਟ ਐੱਨ ਸੀ ਸੀ ਨਿਆਂ ਨੰਗਲ ਤੋਂ ਆਏ ਸਚਿਨ ਲਾਬਰਾ ਨੇ ਵਿਦਿਆਰਥੀਆਂ ਨੂੰ ਝੰਡਾ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਤੇ ਕਿਹਾ ਕਿ ਝੰਡੇ ਲਾ ਕੇ ਇਕੱਠਾ ਕੀਤਾ ਦਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਤੇ ਨਕਾਰਾ ਹੋਏ ਸੈਨਿਕਾਂ ਦੀ ਭਲਾਈ ’ਤੇ ਖਰਚ ਕੀਤਾ ਜਾਂਦਾ ਹੈ। ਇਸ ਮੌਕੇ ਸੀਨੀਅਰ ਅਧਿਆਪਕ ਇਕਬਾਲ ਸਿੰਘ, ਕੁਲਵਿੰਦਰ ਕੌਰ, ਰਿਤਿਕਾ ਸ਼ਰਮਾ ਤੇ ਹੋਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। -ਪੱਤਰ ਪ੍ਰੇਰਕ

