ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ
ਅਮਲੋਹ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਸ਼ਪੁਰ ਵਿਚ ਪ੍ਰਿੰਸੀਪਲ ਰਵਿੰਦਰ ਕੌਰ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ। ਸਵੇਰ ਦੀ ਸਭਾ ਦੌਰਾਨ ਲੱਖਾ ਸਿੰਘ...
Advertisement
ਅਮਲੋਹ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਸ਼ਪੁਰ ਵਿਚ ਪ੍ਰਿੰਸੀਪਲ ਰਵਿੰਦਰ ਕੌਰ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ। ਸਵੇਰ ਦੀ ਸਭਾ ਦੌਰਾਨ ਲੱਖਾ ਸਿੰਘ ਵਾਲਾ ਦੇ ਸਿਹਤ ਕੇਦਰ ਦੇ ਇੰਸਪੈਕਟਰ ਹਰਮਿੰਦਰਪਾਲ ਨੇ ਸੰਬੋਧਨ ਕਰਦਿਆ ਨਸ਼ਿਆਂ ਬਾਰੇ ਦੱਸਿਆ। ਸਿਹਤ ਕਰਮਚਾਰੀ ਰਵੀਇੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਅਤੇ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛਡਾਉ ਕੇਦਰ ਵਿਚ ਦਾਖਲ ਕਰਵਾਉਣ ਲਈ ਕਿਹਾ। ਅਖ਼ੀਰ ਪੰਜਾਬੀ ਅਧਿਆਪਕ ਸੰਦੀਪ ਸਿੰਘ ਨੇ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement
×