ਖੇਤੀ ਬਿੱਲਾਂ ਖ਼ਿਲਾਫ਼ ਸਟੂਡੈਂਟਸ ਆਰਗੇਨਾਈਜੇਸ਼ਨ ਵੱਲੋਂ ਪੈਦਲ ਰੋਸ ਮਾਰਚ

ਖੇਤੀ ਬਿੱਲਾਂ ਖ਼ਿਲਾਫ਼ ਸਟੂਡੈਂਟਸ ਆਰਗੇਨਾਈਜੇਸ਼ਨ ਵੱਲੋਂ ਪੈਦਲ ਰੋਸ ਮਾਰਚ

ਦਰਸ਼ਨ ਸਿੰਘ ਸੋਢੀ

ਮੁਹਾਲੀ, 27 ਸਤੰਬਰ

ਸਟੂਡੈਂਟਸ ਆਰਗੇਨਾਈਜੇਸ਼ਨ (ਸਾਥ) ਵੱਲੋਂ ਖੇਤੀ ਬਿੱਲਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ, ਜਿਸ ਵਿੱਚ ਗਾਇਕਾ ਅਫਸਾਨਾ ਖ਼ਾਨ ਅਤੇ ਗਾਇਕ ਸਿੱਧੂ ਮੂਸੇਵਾਲਾ ਫੈਨ ਕਲੱਬ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕਿਰਪਾਲ ਸਿੰਘ, ਕਰਮਜੀਤ ਸਿੰਘ, ਮਿਹਰ ਸਿੰਘ ਅਤੇ ਸੁਖਵੀਰ ਸਿੰਘ ਬਠਲਾਣਾ ਨੇ ਨੌਜਵਾਨ ਵਰਗ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਲਈ ਅੰਨਦਾਤਾ ਦੇ ਸੰਘਰਸ਼ ਨੂੰ ਸਮਰਥਨ ਦੇਣ ਦੀ ਪੁਰਜ਼ੋਰ ਅਪੀਲ ਕੀਤੀ।

ਹੱਥਾਂ ਵਿੱਚ ਕਾਲੀਆਂ ਝੰਡੀਆਂ ਲੈ ਕੇ ਨੌਜਵਾਨਾਂ ਦੇ ਇਸ ਕਾਫਲੇ ਨੇ ਅੱਜ ਬਾਅਦ ਦੁਪਹਿਰ ਕਰੀਬ ਢਾਈ ਵਜੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਤੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵੱਲ ਪੈਦਲ ਮਾਰਚ ਕੀਤਾ ਗਿਆ। ਮਾਰਚ ਵਿੱਚ ਗਾਇਕ ਸਿੱਧੂ ਮੂਸੇਵਾਲਾ ਵੀ ਆਪਣੇ ਸਮਰਥਕਾਂ ਨਾਲ ਸ਼ਮੂਲੀਅਤ ਕਰਨ ਦੀ ਸੰਭਾਵਨਾ ਸੀ। ਸ਼ਾਮ ਨੂੰ ਲਗਭਗ 4 ਵਜੇ ਵਾਈਪੀਐੱਸ ਚੌਂਕ ਨੇੜੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਤੋਂ ਪਹਿਲਾਂ ਹੀ ਪੁਲੀਸ ਨੇ ਨੌਜਵਾਨਾਂ ਦਾ ਰਾਹ ਡੱਕ ਲਿਆ, ਜਿਸ ਕਾਰਨ ਨੌਜਵਾਨ ਉੱਥੇ ਹੀ ਸੜਕ 'ਤੇ ਲਗਾ ਕੇ ਬੈਠ ਗਏ। ਨੌਜਵਾਨਾਂ ਨੇ ਹੁਕਮਰਾਨਾਂ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All