DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ’ਚ ਰੋਸ ਮੁਜ਼ਾਹਰਾ

ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ; ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ।
Advertisement

ਪੰਜਾਬ ਦੇ ਸ਼ਹਿਰ ਮਾਨਸਾ ਵਿੱਚ ਬੀਤੇ ਦਿਨੀਂ ਸੋਸ਼ਲ ਵਰਕਰ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਸਬੰਧੀ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਸਾੜਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਸੈਨੇਟਰ ਜੋਧ ਸਿੰਘ, ਸੱਥ ਜਥੇਬੰਦੀ ਤੋਂ ਅਸ਼ਮੀਤ ਸਿੰਘ, ਅਨਮੋਲ ਪ੍ਰਤਾਪ ਸਿੰਘ, ਪ੍ਰਭਜੋਤ ਸਿੰਘ ਅਤੇ ਪੀ ਐੱਸ ਯੂ (ਲਲਕਾਰ) ਤੋਂ ਜੋਬਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਦੀ ਤਸਕਰੀ ਅਤੇ ਨਸ਼ੇ ਵੇਚਣ ਵਾਲਿਆਂ ਵੱਲੋਂ ਸ਼ਰੇਆਮ ਨਸ਼ੇ ਰੋਕਣ ਵਾਲਿਆਂ ਦੇ ਕਤਲ ਆਮ ਗੱਲ ਬਣਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਉਸ ਨੇ ਜੰਗ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਹੈ ਪਰ ਇਹ ਜੰਗ ਨਸ਼ੇ ਰੋਕਣ ਵਾਲਿਆਂ ਵਿਰੁੱਧ ਵਿੱਢੀ ਗਈ ਹੈ, ਜਿਸ ਵਿੱਚ ਪੁਲੀਸ ਪ੍ਰਸ਼ਾਸਨ ਨਸ਼ੇ ਦੇ ਤਸਕਰਾਂ ਨਾਲ ਮਿਲ ਕੇ ਨਸ਼ੇ ਰੋਕਣ ਵਾਲਿਆਂ ਨੂੰ ਮਰਵਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦਾ ਮੁੱਖ ਮੰਤਰੀ ਅਤੇ ਡੀ ਜੀ ਪੀ ਆਪਣੇ ਅਹੁਦੇ ਤੋਂ ਅਸਤੀਫਾ ਦੇਣ।

Advertisement

ਸੱਥ ਦੇ ਆਗੂ ਅਸ਼ਮੀਤ ਸਿੰਘ ਨੇ ਕਿਹਾ ਕਿ ਪਿਛਲੀਆਂ ਕਈ ਸਰਕਾਰਾਂ ਇਹ ਵਾਅਦਾ ਕਰ ਕੇ ਬਣੀਆਂ ਕਿ ਸੱਤਾ ਵਿੱਚ ਆਉਣ ਅਤੇ ਉਹ ਨਸ਼ਾ ਬੰਦ ਕਰਨਗੇ। ਪਰ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ। ਨਸ਼ੇ ਨੂੰ ਪੰਜਾਬ ਵਿੱਚ ਵਪਾਰ ਅਤੇ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਸਿਆਸਤਦਾਨ ਅਤੇ ਅਫ਼ਸਰਸ਼ਾਹੀ ਨਸ਼ੇ ਦੇ ਵਪਾਰ ਵਿੱਚੋਂ ਪੈਸਾ ਕਮਾਉਂਦੀ ਹੈ ਅਤੇ 1984 ਤੋਂ ਸ਼ੁਰੂ ਹੋਈ ਸਿੱਖਾਂ ਦੀ ਨਸਲਕੁਸ਼ੀ ਨੂੰ ਲਗਾਤਾਰ ਜਾਰੀ ਰੱਖਦਿਆਂ ਨਸੇ ਨੂੰ ਹਥਿਆਰ ਵਾਂਗੂੰ ਵਰਤਿਆ ਜਾ ਰਿਹਾ ਹੈ।

Advertisement

ਖਰੜ ਬੱਸ ਅੱਡੇ ’ਚ ਪ੍ਰਦਰਸ਼ਨ

ਖਰੜ (ਸ਼ਸ਼ੀ ਪਾਲ ਜੈਨ): ਨਸ਼ਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਬੰਧੀ ਅੱਜ ਇੱਥੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਪ੍ਰਦਰਸ਼ਨ ਕੀਤਾ। ਅਕਾਲੀ ਦਲ ਵਾਰਸ ਪੰਜਾਬ ਵੱਲੋਂ ਖਰੜ ਬੱਸ ਅੱਡੇ ਵਿੱਚ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਗਈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ, ਰਵਿੰਦਰ ਸਿੰਘ ਵਜੀਦਪੁਰ, ਹਰਜਿੰਦਰ ਸਿੰਘ ਮੁੰਧੋ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਸਪਾਲ ਸਿੰਘ ਨਿਆਮੀਆਂ ਨੇ ਦੋਸ਼ ਲਾਇਆ ਹੈ ਕਿ ਖਰੜ ਵਿੱਚ ਵੀ ਨਸ਼ਿਆਂ ਦੀ ਆਮਦ ਜਾਰੀ ਹੈ ਅਤੇ ਗੈਂਗਸਟਰਾਂ ਵੱਲੋਂ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਕਾਲਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਮਨ ਸ਼ਰਮਾ ਅਤੇ ਭਾਜਪਾ ਆਗੂ ਨਰਿੰਦਰ ਰਾਣਾ ਮੌਜੂਦ ਸਨ।

ਰੂਪਨਗਰ ਜ਼ਿਲ੍ਹੇ ’ਚ ਭਾਜਪਾ ਵੱਲੋਂ ਧਰਨੇ ਅੱਜ

ਰੂਪਨਗਰ (ਜਗਮੋਹਨ ਸਿੰਘ): ਭਾਰਤੀ ਜਨਤਾ ਪਾਰਟੀ ਵੱਲੋਂ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟੇ ਦੇ ਹੋਏ ਕਤਲ ਖ਼ਿਲਾਫ਼ ਅੱਜ ਰੂਪਨਗਰ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿੱਚ ਧਰਨੇ ਦਿੱਤੇ ਜਾਣਗੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਰੂਪਨਗਰ ਵਿਧਾਨ ਸਭਾ ਹਲਕੇ ਵਿੱਚ ਧਰਨਾ ਸਵੇਰੇ 10:30 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤਾ ਜਾਵੇਗਾ। ਇਸੇ ਤਰ੍ਹਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਵਿੱਚ ਵੀ ਐੱਸ ਡੀ ਐੱਮ ਦਫ਼ਤਰਾਂ ਸਾਹਮਣੇ ਧਰਨੇ ਦਿੱਤੇ ਜਾਣਗੇ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਮੁੱਦਾ ਹੈ, ਜਿਸ ਸਬੰਧੀ ਸਰਕਾਰ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ। ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਪਾਰਟੀ ਵੱਲੋਂ ਇਹ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਭਾਜਪਾ ਦੇ ਸਮੂਹ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਧਰਨਿਆਂ ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰਨ ਅਤੇ ਆਪਣਾ ਸਮਰਥਨ ਦੇਣ।

ਮਾਨਸਾ ਕਤਲ ਕਾਂਡ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ

ਸਿੰਘਪੁਰਾ ਚੌਕ ਵਿੱਚ ਧਰਨਾ ਦਿੰਦੇ ਹੋਏ ਭਾਜਪਾ ਆਗੂ ਅਤੇ ਵਰਕਰ।
ਸਿੰਘਪੁਰਾ ਚੌਕ ਵਿੱਚ ਧਰਨਾ ਦਿੰਦੇ ਹੋਏ ਭਾਜਪਾ ਆਗੂ ਅਤੇ ਵਰਕਰ।

ਜ਼ੀਰਕਪੁਰ (ਸਰਬਜੀਤ ਸਿੰਘ ਭੱਟੀ): ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਭਾਜਪਾ ਵੱਲੋਂ ਅੱਜ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਿੰਘਪੁਰਾ ਚੌਕ ਵਿੱਚ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਆਗੂਆਂ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਉਠਾਉਂਦਿਆਂ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਦੀ ਮੰਗ ਕੀਤੀ। ਧਰਨੇ ਵਿੱਚ ਜ਼ਿਲ੍ਹਾ ਮੁਹਾਲੀ ਭਾਜਪਾ ਦੇ ਪ੍ਰਧਾਨ ਸੰਜੀਵ ਵਿਸ਼ਿਸ਼ਟ, ਜਨਰਲ ਸਕੱਤਰ ਪਰਮਿੰਦਰ ਬਰਾੜ, ਭਾਜਪਾ ਆਗੂ ਰਣਜੀਤ ਸਿੰਘ ਗਿੱਲ, ਸੰਜੀਵ ਖੰਨਾ , ਐਸਐਮਐਸ ਸੰਧੂ , ਮਨਪ੍ਰੀਤ ਸਿੰਘ ਬਨੀ ਸੰਧੂ ,ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਦੇ ਪੁੱਤਰ ਹਰਦੀਪ ਸਿੰਘ ਸੈਣੀ ਅਤੇ ਜ਼ਿਲ੍ਹਾ ਓ ਬੀ ਸੀ ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਰਵਿੰਦਰ ਵੈਸ਼ਨਵ ਤੇ ਰਵਿੰਦਰ ਰਾਣਾ ਸਣੇ ਹੋਰ ਆਗੂ ਤੇ ਵਰਕਰ ਸ਼ਾਮਲ ਹੋਏ। ਆਗੂਆਂ ਨੇ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਤਲ ਕਾਂਡ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Advertisement
×