ਖੇਤੀ ਕਾਨੂੰਨਾਂ ਖ਼ਿਲਾਫ਼ ਨਿੱਤਰੇ ਵਿਦਿਆਰਥੀ

ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਦੌਰਾਨ ਮੋਦੀ ਸਰਕਾਰ ਨੂੰ ਭੰਡਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਨਿੱਤਰੇ ਵਿਦਿਆਰਥੀ

ਸੈਕਟਰ-17 ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। -ਫੋਟੋ: ਕੁਲਦੀਪ

ਪੱਤਰ ਪ੍ਰੇਰਕ

ਚੰਡੀਗੜ੍ਹ, 19 ਜਨਵਰੀ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਅੱਜ ਇੱਥੇ ਦੇਰ ਸ਼ਾਮ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਖੇਤੀ ਕਾਨੂੰਨਾਂ ਬਾਰੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਵਿਦਿਆਰਥੀ ਚੰਨਪ੍ਰੀਤ ਸਿੰੰਘ, ਹਰਜੀਤ ਬਰਾੜ, ਮਨਜੋਧ ਪੱਡਾ, ਗੁਰਪ੍ਰੀਤ ਸਿੰਘ, ਹਰਮਨ ਮੰਡੇਰ ਤੇ ਅਰਸ਼ਦੀਪ ਮੰਡੇਰ ਆਦਿ ਨੇ ਕਿਹਾ ਕਿ ਸਰਕਾਰ ਵੱਲੋਂ ਪਾਸ ਕੀਤੇ ਇਨ੍ਹਾਂ ਕਾਲੇ ਕਾਨੂੰਨਾਂ ਨੇ ਪੂਰੇ ਦੇਸ਼ ਵਿੱਚ ਹਨ੍ਹੇਰ ਪਾ ਦਿੱਤਾ ਹੈ ਅਤੇ ਦੇਸ਼ ਦੇ ਅੰਨਦਾਤਾ ਨੂੰ ਦਿੱਲੀ ਦੀ ਸਰਹੱਦ ’ਤੇ ਸੜਕਾਂ ਉੱਤੇ ਰੁੱਲ਼ਣ ਲਈ ਮਜ਼ਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵੱਲ ਜੀ.ਟੀ. ਰੋਡ ਉੱਤੇ ਟਰੈਕਟਰ-ਟਰਾਲੀਆਂ ਰਾਹੀਂ ਜਾ ਰਹੇ ਕਿਸਾਨਾਂ ਦੇ ਕਾਫ਼ਲੇ ਇਸ ਗੱਲ ਦੀ ਸ਼ਾਹਦੀ ਭਰਦੇ ਹਨ ਕਿ ਕਿਸਾਨਾਂ ਨੂੰ ਵਿਰਾਸਤ ਵਿੱਚ ਮਿਲੀਆਂ ਜ਼ਮੀਨਾਂ ਉੱਤੇ ਅੰਬਾਨੀਆਂ ਤੇ ਅਡਾਨੀਆਂ ਵਰਗੇ ਕਾਰੋਬਾਰੀਆਂ ਦੇ ਕਬਜ਼ੇ ਹੋਣ ਦਾ ਡਰ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ ਤਾਂਕਿ ਕਿਸਾਨ ਆਪਣੇ ਘਰਾਂ ਵੱਲ ਪਰਤ ਜਾਣ ਤੇ ਖੇਤੀਬਾੜੀ ਵੱਲ ਧਿਆਨ ਦੇ ਸਕਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All