DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥੀਆਂ ਵੱਲੋਂ ਮਾਤਾ ਗੁਜਰੀ ਕਾਲਜ ਦਾ ਦੌਰਾ

ਫ਼ਤਹਿਗੜ੍ਹ ਸਾਹਿਬ: ਸਰਕਾਰੀ ਹਾਈ ਸਕੂਲ ਬੇਲੂਮਾਜਰਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦਾ ਵਿਦਿਅਕ ਦੌਰਾ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਲਈ ਉਪਲੱਬਧ ਸਕਾਲਰਸ਼ਿਪਾਂ ਬਾਰੇ ਜਾਣਕਾਰੀ ਦਿੰਦਿਆਂ ਉੱਚ ਵਿੱਦਿਆ ਹਾਸਲ...
  • fb
  • twitter
  • whatsapp
  • whatsapp
featured-img featured-img
ਵਿਦਿਅਕ ਦੌਰੇ ਦੌਰਾਨ ਵਿਦਿਆਰਥੀ ਅਤੇ ਅਧਿਆਪਕ। -ਫੋਟੋ: ਸੂਦ
Advertisement

ਫ਼ਤਹਿਗੜ੍ਹ ਸਾਹਿਬ:

ਸਰਕਾਰੀ ਹਾਈ ਸਕੂਲ ਬੇਲੂਮਾਜਰਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦਾ ਵਿਦਿਅਕ ਦੌਰਾ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਲਈ ਉਪਲੱਬਧ ਸਕਾਲਰਸ਼ਿਪਾਂ ਬਾਰੇ ਜਾਣਕਾਰੀ ਦਿੰਦਿਆਂ ਉੱਚ ਵਿੱਦਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਵਿਸ਼ੇ ਸਬੰਧੀ ਵਿਸਥਾਰ ਨਾਲ ਦੱਸਿਆ। ਕਾਲਜ ਲਾਇਬਰੇਰੀਅਨ ਪ੍ਰੋ. ਬਬੀਤਾ ਰਾਣੀ ਅਤੇ ਜਸਜੀਤ ਕੌਰ ਨੇ ਲਾਇਬਰੇਰੀ, ਸੰਗੀਤ ਵਿਭਾਗ ਦੇ ਪ੍ਰੋ. ਹਰਦੀਪ ਸਿੰਘ ਨੇ ਸੰਗੀਤ ਅਤੇ ਪੱਤਰਕਾਰੀ ਵਿਭਾਗ ਦੇ ਮੁਖੀ ਪ੍ਰੋ. ਹਰਗੁਣਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਬੀਏ ਆਨਰਜ਼ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
×