ਸਹਿਕਾਰੀ ਬੈਂਕ ਦੇ ਡਾਇਰੈਕਟਰ ਦਾ ਸਟੱਡੀ ਟੂਰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਜੂਨ
ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਬੈਂਕ ਦੇ ਡਾਇਰੈਕਟਰ ਤਿੰਨ ਰੋਜ਼ਾ ਦੌਰੇ ’ਤੇ ਸ਼ਿਮਲਾ ਪਹੁੰਚੇ ਹਨ। ਇਸ ਦੌਰਾਨ ਬੈਂਕ ਦੇ ਚੇਅਰਮੈਨ ਸਣੇ ਸਮੂਹ ਡਾਇਰੈਕਟਰਾਂ ਨੇ ਹਿਮਾਚਲ ਪ੍ਰਦੇਸ਼ ਸਟੇਟ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਦਵਿੰਦਰ ਸ਼ਿਆਮ ਤੇ ਪ੍ਰਬੰਧਕੀ ਡਾਇਰੈਕਟਰ ਸਵਰਨ ਮੰਟ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੇ ਅਧਿਕਾਰੀਆਂ ਵੱਲੋਂ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਨਾਲ ਬੈਂਕਿੰਗ ਸਿਸਟਮ ਦੇ ਵਿਸਥਾਰ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਦੋਵਾਂ ਬੈਂਕ ਦੇ ਅਧਿਕਾਰੀਆਂ ਨੇ ਇਕ-ਦੂਜੇ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਚੰਡੀਗੜ੍ਹ ਸਟੇਟ ਕੋਆਪਰੇਟਿਵ ਬੈਂਕ ਦੇ ਅਧਿਕਾਰੀਆਂ ਨੇ ਹਿਮਾਚਲ ਪ੍ਰਦੇਸ਼ ਦੀ ਸੋਲਨ ਸ਼ਾਖਾ ਦਾ ਦੌਰਾ ਵੀ ਕੀਤਾ। ਚੰਡੀਗੜ੍ਹ ਦੇ ਚੇਅਰਮੈਨ ਸਤਿੰਦਰ ਪਾਲ ਸਿੰਘ ਸਿੱਧੂ ਨੇ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬੈਂਕਿੰਗ ਸਿਸਟਮ ਦੀ ਮਜ਼ਬੂਤੀ ਲਈ ਵੱਖ-ਵੱਖ ਸੂਬਿਆਂ ਦੇ ਅਧਿਕਾਰੀਆਂ ਵਿੱਚਕਾਰ ਆਪਸੀ ਤਾਲਮੇਲ ਹੋਣਾ ਵਧੇਰੇ ਜ਼ਰੂਰੀ ਹੈ। ਇਸ ਨਾਲ ਹੋਰਨਾਂ ਸੂਬਿਆਂ ਵਿੱਚ ਬੈਂਕਿਗ ਖੇਤਰ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਮਿਲਦੀ ਹੈ।