ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 16 ਜੁਲਾਈ
ਇਥੋਂ ਦੇ ਪਿੰਡ ਭਾਂਖਰਪੁਰ ਵਿੱਚ ਚਲ ਰਹੇ ਗੁਰਮੀਤ ਰਾਮ ਰਹੀਮ ਸਿੰਘ ਦੇ ਨਾਮ ਚਰਚਾ ਘਰ ਨੂੰ ਪੱਕੇ ਤੌਰ ’ਤੇ ਬੰਦ ਕਰਵਾਉਣ ਲਈ ਪਿੰਡ ਵਾਸੀਆਂ ਵੱਲੋਂ ਅੱਜ ਐੱਸਡੀਐੱਮ ਨੂੰ ਮੰਗ ਪੱਤਰ ਦਿੱਤਾ ਹੈ। ਇਸ ਸਬੰਧੀ ਦਿੱਤੇ ਮੰਗ ਪੱਤਰ ਵਿੱਚ ਮੈਂਬਰ ਪੰਚਾਇਤ ਸੁਰਿੰਦਰ ਕੌਰ, ਪਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਕੌਰ, ਹਰਜਿੰਦਰ ਕੌਰ, ਮਹਿੰਦਰ ਸਿੰਘ ਸਣੇ ਹੋਰਨਾਂ ਨੇ ਦੱਸਿਆ ਕਿ ਇਸ ਨਾਮ ਚਰਚਾ ਘਰ ਕਾਰਨ ਪਿੰਡ ਵਿੱਚ ਮਾਹੌਲ ਤਣਾਅਪੂਰਨ ਹੋਇਆ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਲੰਘੇ ਦਿਨੀਂ ਇਥੇ ਲਾਈਵ ਸਤਿਸੰਗ ਦੌਰਾਨ ਭਾਰੀ ਵੱਡੀ ਗਿਣਤੀ ਡੇਰਾ ਪ੍ਰੇਮੀ ਇਕੱਤਰ ਹੋਏ ਸੀ। ਮਾਹੌਲ ਤਣਾਅਪੂਰਨ ਹੁੰਦਾ ਦੇਖ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਈਵ ਸਤਿਸੰਗ ਨੂੰ ਬੰਦ ਕਰਵਾਇਆ ਸੀ। ਉਨ੍ਹਾਂ ਨੇ ਕਿਹਾ ਕਿ ਜੇਕਰ ਹੁਣ ਮੁੜ ਤੋਂ ਇਥੇ ਸਤਿਸੰਗ ਜਾਂ ਕੋਈ ਹੋਰ ਸਮਾਗਮ ਹੋਇਆ ਤਾਂ ਪਿੰਡ ਵਿੱਚ ਮਾਹੌਲ ਖ਼ਰਾਬ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਐੱਸਡੀਐੱਮ ਹਿਮਾਂਸ਼ੂ ਗੁਪਤਾ ਨੇ ਕਿਹ ਕਿ ਫਿਲਹਾਲ ਬਿਨਾਂ ਮਨਜ਼ੂਰੀ ਤੋਂ ਕੋਈ ਵੀ ਪ੍ਰੋਗਰਾਮ ਨਹੀਂ ਕਰਵਾਉਣ ਦਿੱਤਾ ਜਾਏਗਾ।