ਪੱਤਰ ਪ੍ਰੇਰਕ
ਚੰਡੀਗੜ੍ਹ, 29 ਅਪਰੈਲ
ਪੀਜੀਆਈ ਵਿੱਚ ਅੱਜ ਕਰੋਨਾ ਮਰੀਜ਼ ਨੇ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਛਾਲ਼ ਮਾਰ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ (42) ਵਾਸੀ ਪੰਚਕੂਲਾ ਵਜੋਂ ਹੋਈ ਹੈ। ਨਮੂਨੀਆ ਇਨਫੈਕਸ਼ਨ ਤੇ ਕੋਵਿਡ ਹੋਣ ਕਾਰਨ ਪੀ.ਜੀ.ਆਈ. ਵਿੱਚ 11 ਅਪਰੈਲ ਨੂੰ ਦਾਖਿਲ ਸੀ ਜਿੱਥੇ ਉਸ ਦਾ ਆਰਆਈਸੀਯੂ ਵਿੱਚ ਇਲਾਜ ਚੱਲ ਰਿਹਾ ਸੀ ਅਤੇ 28 ਅਪਰੈਲ ਨੂੰ ਉਹ ਪ੍ਰਾਈਵੇਟ ਵਾਰਡ ਵਿੱਚ ਸ਼ਿਫ਼ਟ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ 29 ਅਪਰੈਲ ਦੀ ਰਾਤ 12 ਕੁ ਵਜੇ ਦੇ ਕਰੀਬ ਉਸ ਨੇ ਕਮਰੇ ਦੀ ਖਿੜਕੀ ਵਿੱਚੋਂ ਛਾਲ਼ ਮਾਰ ਦਿੱਤੀ। ਉਸ ਨੂੰ ਤੁਰੰਤ ਐਮਰਜੈਂਸੀ ਵਿੱਚ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।