ਬਲਟਾਣਾ ਖੇਤਰ ਦੇ ਵਸਨੀਕ ਵੱਲੋਂ ਖੁਦਕੁਸ਼ੀ

ਬਲਟਾਣਾ ਖੇਤਰ ਦੇ ਵਸਨੀਕ ਵੱਲੋਂ ਖੁਦਕੁਸ਼ੀ

ਗੌਰਵ ਖੌਸਲਾ

ਨਿੱਜੀ ਪੱਤਰ ਪ੍ਰੇਰਕ

ਜ਼ੀਰਕਪੁਰ, 24 ਸਤੰਬਰ

ਇਥੋਂ ਦੇ ਬਲਟਾਣਾ ਖੇਤਰ ਵਿੱਚ 32 ਸਾਲਾਂ ਦੇ ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਗੌਰਵ ਖੌਸਲਾ ਵਾਸੀ ਮਕਾਨ ਨੰਬਰ 85 ਆਨੰਦ ਵਿਹਾਰ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਉਸ ਨੇ ਦੇਰ ਰਾਤ ਆਪਣੀ ਪਤਨੀ ਅਤੇ ਬੱਚਿਆਂ ਨੂੰ ਕਮਰੇ ਅੰਦਰ ਬੰਦ ਕਰ ਕੇ ਡਰਾਇੰਗ ਰੂਮ ਵਿੱਚ ਪੱਖੇ ਨਾਲ ਫਾਹਾ ਲੈ ਲਿਆ। ਘਟਨਾ ਦਾ ਪਤਾ ਲੱਗਣ ’ਤੇ ਉਸ ਦੀ ਪਤਨੀ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹੇਠਾਂ ਉਤਾਰ ਕੇ ਪੰਚਕੂਲਾ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲੀਸ ਨੇ ਦੱਸਿਆ ਕਿ ਗੌਰਵ ਕੋਲੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਊਹ ਚੰਡੀਗੜ੍ਹ ਦੇ ਅਲਾਂਤੇ ਮਾਲ ਦੀ ਇਕ ਕੰਪਨੀ ਵਿੱਚ ਕੰਮ ਕਰਦਾ ਸੀ। ਲੌਕਡਾਊਨ ਦੌਰਾਨ ਦੁਕਾਨ ਦਾ ਕਾਰੋਬਾਰ ਪ੍ਰਭਾਵਿਤ ਹੋਣ ਮਗਰੋਂ ਉਹ ਲੰਘੇ ਕੁਝ ਮਹੀਨਿਆਂ ਤੋਂ ਆਪਣੇ ਘਰ ਹੀ ਰਹਿ ਰਿਹਾ ਸੀ। ਊਸ ਦੀ ਪਤਨੀ ਨੇ ਦੱਸਿਆ ਕਿ ਨੌਕਰੀ ਛੁੱਟਣ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਜਿਸ ਦੇ ਚਲਦਿਆਂ ਉਸ ਵੱਲੋਂ ਖੁਦਕੁਸ਼ੀ ਵਰਗਾ ਕਦਮ ਚੁੱਕਿਆ ਗਿਆ ਹੈ। ਗੌਰਵ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ ਦੋ ਬੱਚੇ ਛੱਡ ਗਿਆ ਹੈ। ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All