ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 13 ਸਤੰਬਰ
ਇਥੋਂ ਦੇ ਲੋਹਗੜ੍ਹ ਰੋਡ ’ਤੇ ਸਥਿਤ ਚਿਰੰਜੀ ਐਨਕਲੇਵ ਦੇ ਵਸਨੀਕ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸੰਜੇ ਕੁਮਾਰ (45) ਵਜੋਂ ਹੋਈ ਹੈ। ਊਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਥਾਣਾ ਜ਼ੀਰਕਪੁਰ ਦੇ ਸਹਾਇਕ ਇੰਸਪੈਕਟਰ ਹਰਦੀਪ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਸੰਜੇ ਕੁਮਾਰ ਦੇ ਪਰਿਵਾਰਕ ਮੈਂਬਰ ਉਸ ਨੂੰ ਘਰ ਛੱਡ ਕੇ ਆਪਣੇ ਰਿਸ਼ਤੇਦਾਰੀ ਵਿੱਚ ਗਏ ਹੋਏ ਸਨ। ਜਦੋਂ ਉਹ ਸਵੇਰੇ ਵਾਪਸ ਆਏ ਤਾਂ ਉਨ੍ਹਾਂ ਦੇਖਿਆ ਕਿ ਸੰਜੇ ਕੁਮਾਰ ਆਪਣੇ ਗੁਆਂਢ ਵਿੱਚ ਉਸਾਰੀ ਅਧੀਨ ਇਮਾਰਤ ਦੀ ਛੱਤ ’ਤੇ ਡਿੱਗਿਆ ਹੋਇਆ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲੀਸ ਨੇ ਦੱਸਿਆ ਕਿ ਸੰਜੇ ਕੋਲੋਂ ਮਿਲੇ ਸੁਸਾਈਡ ਨੋਟ ਵਿੱਚ ਉਸ ਨੇ ਆਪਣੀ ਮੌਤ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਦੱਸਿਆ ਹੈ।