ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਹਾਲੀ ਦੇ ਨਿੱਜੀ ਕਾਲਜ ਦੀ ਵਿਦਿਆਰਥਣ ਵੱਲੋਂ ਖੁਦਕਸ਼ੀ

  ਇੱਥੋਂ ਦੇ ਇੱਕ ਨਿੱਜੀ ਕਾਲਜ ਵਿੱਚ ਮੈਡੀਕਲ ਦੀ ਪੜ੍ਹਾਈ ਕਰਦੀ 18 ਵਰਿਆਂ ਦੀ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਖੁਦਕਸ਼ੀ ਕਰ ਲਈ। ਉਹ ਆਈ ਟੀ ਸਿਟੀ ਦੇ ਸੈਕਟਰ 82 ਦੇ ਇੱਕ ਕਮਰੇ ਵਿੱਚ ਕਿਰਾਏ ਉੱਤੇ ਰਹਿੰਦੀ ਸੀ। ਪੁਲੀਸ ਨੇ...
Advertisement

 

ਇੱਥੋਂ ਦੇ ਇੱਕ ਨਿੱਜੀ ਕਾਲਜ ਵਿੱਚ ਮੈਡੀਕਲ ਦੀ ਪੜ੍ਹਾਈ ਕਰਦੀ 18 ਵਰਿਆਂ ਦੀ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਖੁਦਕਸ਼ੀ ਕਰ ਲਈ। ਉਹ ਆਈ ਟੀ ਸਿਟੀ ਦੇ ਸੈਕਟਰ 82 ਦੇ ਇੱਕ ਕਮਰੇ ਵਿੱਚ ਕਿਰਾਏ ਉੱਤੇ ਰਹਿੰਦੀ ਸੀ।

Advertisement

ਪੁਲੀਸ ਨੇ ਮੌਕੇ ’ਤੇ ਜਾ ਕੇ ਲਾਸ਼ ਆਪਣੇ ਕਬਜ਼ੇ ਵਿੱਚ ਲੈਣ ਉਪਰੰਤ ਅਗਲੇਰੀ ਕਾਰਵਾਈ ਵਿੱਢ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਤੀਕਾ ਸ਼ਰਮਾ ਨਾਂ ਦੀ ਇਹ ਵਿਦਿਆਰਥਣ ਮੂਲ ਰੂਪ ਵਿੱਚ ਜੰਮੂ ਕਸ਼ਮੀਰ ਦੀ ਵਸਨੀਕ ਸੀ।

ਪੁਲੀਸ ਵੱਲੋਂ ਉਸ ਦੇ ਕਮਰੇ ਵਿੱਚੋਂ ਹੱਥ ਨਾਲ ਲਿਖਿਆ ਹੋਇਆ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਕੀਤਾ ਗਿਆ ਹੈ ਜਿਸ ਵਿੱਚ ਉਸ ਨੇ ਆਪਣੇ ਮਾਪਿਆਂ ਨੂੰ ਸੰਬੋਧਨ ਕੀਤਾ ਹੋਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਦਾ ਪੋਸਟਮਾਰਟਮ ਕਰਾੳਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਲੜਕੀ ਨੇ ਕਿਸੇ ਮਾਨਸਿਕ ਤਣਾਓ ਕਾਰਨ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ।

Advertisement
Show comments