ਨੌਕਰਾਣੀ ਵੱਲੋਂ ਖ਼ੁਦਕੁਸ਼ੀ
ਹਰਜੀਤ ਸਿੰਘ ਜ਼ੀਰਕਪੁਰ, 6 ਫਰਵਰੀ ਸਿਲਵਰ ਸਿਟੀ ਵਿੱਚ ਵੀਰਵਾਰ ਸਵੇਰੇ ਇੱਕ ਨੌਕਰਾਣੀ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਹਿਲਾ ਦੀ ਪਛਾਣ ਸ਼ਸ਼ੀ (19) ਵਜੋਂ ਹੋਈ ਹੈ। ਮ੍ਰਿਤਕਾ ਘਰੇਲੂ ਕੰਮ ਕਰਦੀ ਸੀ। ਮ੍ਰਿਤਕਾ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ।...
Advertisement
ਹਰਜੀਤ ਸਿੰਘ
ਜ਼ੀਰਕਪੁਰ, 6 ਫਰਵਰੀ
Advertisement
ਸਿਲਵਰ ਸਿਟੀ ਵਿੱਚ ਵੀਰਵਾਰ ਸਵੇਰੇ ਇੱਕ ਨੌਕਰਾਣੀ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਹਿਲਾ ਦੀ ਪਛਾਣ ਸ਼ਸ਼ੀ (19) ਵਜੋਂ ਹੋਈ ਹੈ। ਮ੍ਰਿਤਕਾ ਘਰੇਲੂ ਕੰਮ ਕਰਦੀ ਸੀ। ਮ੍ਰਿਤਕਾ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਪੁਲੀਸ ਨੇ ਲਾਸ਼ ਦਾ ਡੇਰਾਬੱਸੀ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਪਰਿਵਾਰ ਨੂੰ ਸੌਂਪ ਦਿੱਤੀ ਹੈ। ਪੁਲੀਸ ਨੂੰ ਦਿੱਤੇ ਬਿਆਨ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਸ਼ੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ, ਜਿਸ ਤਹਿਤ ਉਸ ਨੇ ਇਹ ਕਦਮ ਚੁੱਕਿਆ ਹੈ। ਘਟਨਾ ਵਾਲੀ ਥਾਂ ਤੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਪੜਤਾਲੀਆ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਤੜਕੇ ਸੂਚਨਾ ਪ੍ਰਾਪਤ ਹੋਈ ਸੀ ਕਿ ਸਿਲਵਰ ਸਿਟੀ ਦੇ ਮਕਾਨ ਨੰਬਰ 90 ਵਿੱਚ ਘਰੇਲੂ ਨੌਕਰਾਣੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
Advertisement
Advertisement
×

