ਸੁੱਖ ਸਰਕਾਰੀਆ ਤਰਨ ਤਾਰਨ ਜ਼ਿਮਨੀ ਚੋਣ ਦੇ ਹੋਣਗੇ ਇੰਚਾਰਜ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਾਰਟੀ ਤਰਫ਼ੋਂ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਇਸ ਤਾਇਨਾਤੀ ਲਈ ਹਰੀ ਝੰਡੀ ਦਿੱਤੀ ਹੈ।...
Advertisement
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਾਰਟੀ ਤਰਫ਼ੋਂ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਇਸ ਤਾਇਨਾਤੀ ਲਈ ਹਰੀ ਝੰਡੀ ਦਿੱਤੀ ਹੈ। ਚੇਤੇ ਰਹੇ ਕਿ ਪੰਜਾਬ ਕਾਂਗਰਸ ਦੀ ਅੰਦਰੂਨੀ ਪਾਟੋਧਾੜ ਇਸ ਵੇਲੇ ਸਿਖਰ ’ਤੇ ਹੈ ਅਤੇ ਕਾਂਗਰਸ ਹਾਈਕਮਾਨ ਨੇ ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਧੜਿਆਂ ਤੋਂ ਨਿਰਲੇਪ ਆਗੂ ਦੇ ਹੱਥ ਇਸ ਜ਼ਿਮਨੀ ਚੋਣ ਦੀ ਕਮਾਨ ਦਿੱਤੀ ਹੈ।
ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ ) ਕੈਪਟਨ ਸੰਦੀਪ ਸਿੰਘ ਸੰਧੂ ਨੇ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਪੱਤਰ ਜਾਰੀ ਕੀਤਾ ਹੈ। ਕਾਂਗਰਸ ਇੰਚਾਰਜ ਨੇ ਇਸ ਨਿਯੁਕਤੀ ਲਈ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਭਰੋਸੇ ’ਚ ਲਿਆ ਹੈ। ਬਿਹਾਰ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਤਰਨ ਤਾਰਨ ਉਪ ਚੋਣ ਦੀ ਸੰਭਾਵਨਾ ਹੈ।
Advertisement
Advertisement