ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 24 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁਹਾਲੀ ਹਲਕੇ ਤੋਂ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਬੈਦਵਾਨ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖ਼ਾ ਦਿੱਤਾ ਹੈ। ਮੌਸਮ ਦੀ ਖ਼ਰਾਬੀ ਦੇ ਬਾਵਜੂਦ ਸੁਖਬੀਰ ਨੇ ਪਿੰਡ ਬੜੀ ਵਿੱਚ ਚੋਣ ਪ੍ਰਚਾਰ ਦੌਰਾਨ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਜੋਸ਼ ਭਰਦਿਆਂ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਦੀ ਜ਼ੋਰਦਾਰ ਅਪੀਲ ਕੀਤੀ। ਇਸ ਦੌਰਾਨ ਪਰਵਿੰਦਰ ਨੂੰ ਪਾਰਟੀ ਟਿਕਟ ਦੇਣ ਦਾ ਵਿਰੋਧ ਕਰਨ ਵਾਲੇ ਸਥਾਨਕ ਅਕਾਲੀ ਆਗੂ ਵੀ ਸੁਖਬੀਰ ਦੀ ਅਗਵਾਈ ਹੇਠ ਇਕ ਮੰਚ ’ਤੇ ਇਕੱਠੇ ਨਜ਼ਰ ਆਏ।
ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸ਼ਹਿਰੀ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਸੀਨੀਅਰ ਆਗੂ ਹਰਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਸ਼ਾਮਪੁਰ, ਸੋਨੀ ਬੜੀ, ਗੁਰਪ੍ਰਤਾਪ ਸਿੰਘ ਬੜੀ, ਕੰਵਲਜੀਤ ਸਿੰਘ ਕਮਾਂ, ਸਰਬਜੀਤ ਸਿੰਘ ਪਾਰਸ ਅਜੈਪਾਲ ਮਿੱਡੂਖੇੜਾ, ਗਗਨਦੀਪ ਸਿੰਘ ਬੈਦਵਾਨ, ਜਸਵੀਰ ਜੱਸੀ ਕੁਰੜਾ, ਬੀਬੀ ਕਸ਼ਮੀਰ ਕੌਰ, ਨਿਰਮਲ ਸਿੰਘ ਅਤੇ ਮੱਖਣ ਸਿੰਘ ਗੀਗੇਮਾਜਰਾ ਆਦਿ ਆਗੂ ਹਾਜ਼ਰ ਸਨ।