DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sukhbir Badal Nanded Attack: ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੀ ਤਸਵੀਰ ਸੁਧਾਰਨ ਲਈ ਮੁਹਿੰਮ ਸ਼ੁਰੂ

ਸੁਖਬੀਰ ਬਾਦਲ ਪਿਛਲੇ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਦੋ ਵੱਖ-ਵੱਖ ਹਮਲਿਆਂ ਵਿੱਚ ਵਾਲ-ਵਾਲ ਬਚੇ ਹਨ

  • fb
  • twitter
  • whatsapp
  • whatsapp
featured-img featured-img
ਤਲਵੰਡੀ ਸਾਬੋ, ਬਠਿੰਡਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਕਾਰ ’ਤੇ ਲਾਇਆ ਗਿਆ ਸਟਿੱਕਰ ਅਤੇ ਸੜਕ ਕਿਨਾਰੇ ਲਗਾਇਆ ਗਿਆ ਹੋਰਡਿੰਗ। ਟ੍ਰਿਬਿਊਨ ਫੋਟੋ: ਪਵਨ ਸ਼ਰਮਾ
Advertisement

ਗੁਰਬਾਣੀ ਦੀ ਤੁਕ ‘ਸਮਰਥ ਗੁਰੂ ਸਿਰਿ ਹਥੁ ਧਰਿਓ’ ਦਾ ਸਹਾਰਾ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਸਵੀਰ ਸੁਧਾਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਪਿਛਲੇ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਦੋ ਵੱਖ-ਵੱਖ ਹਮਲਿਆਂ ਵਿੱਚ ਵਾਲ-ਵਾਲ ਬਚੇ ਹਨ।

ਮਹਾਰਾਸ਼ਟਰ ਦੇ ਨਾਂਦੇੜ ਵਿੱਚ 13 ਅਗਸਤ ਨੂੰ ਹੋਏ ਹਮਲੇ ਤੋਂ ਬਾਅਦ ਲੰਘੇ ਮੰਗਲਵਾਰ ਨੂੰ ਜਦੋਂ ਸੁਖਬੀਰ ਬਾਦਲ ਪੰਜਾਬ ਪਰਤੇ, ਤਾਂ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਇਸ ਗੁਰਬਾਣੀ ਦੀ ਤੁਕ, ਸੁਖਬੀਰ ਦੀ ਤਸਵੀਰ ਅਤੇ ਪਿਛੋਕੜ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਦੀ ਫੋਟੋ ਵਾਲੇ ਵੱਡੇ-ਵੱਡੇ ਹੋਰਡਿੰਗਜ਼ ਦੇਖੇ ਗਏ। ਇਸ ਤੋਂ ਇਲਾਵਾ ਕਈ ਅਕਾਲੀ ਵਰਕਰਾਂ ਦੀਆਂ ਗੱਡੀਆਂ ’ਤੇ ਵੀ ਇਸੇ ਤਰ੍ਹਾਂ ਦੇ ਸਟਿੱਕਰ ਲੱਗੇ ਹੋਏ ਨਜ਼ਰ ਆਏ।

Advertisement

ਸੁਖਬੀਰ ਬਾਦਲ ਆਪਣੀ ਪਤਨੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਮੰਗਲਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਅਤੇ ਹਰਸਿਮਰਤ ਦੋਵਾਂ ਨੇ ਹੀ ਉਨ੍ਹਾਂ ਦੀ ਜਾਨ ਬਚਾਉਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।

Advertisement

ਇਹੀ ਥੀਮ ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿਖੇ ਪਾਰਟੀ ਵੱਲੋਂ ਕਰਵਾਏ ‘ਪੰਜਾਬ ਬਚਾਓ ਰੈਲੀ’ ਦੇ ਪੰਡਾਲ ਵਿੱਚ ਵੀ ਦੇਖਣ ਨੂੰ ਮਿਲਿਆ, ਜਿੱਥੇ ਬੁੱਧਵਾਰ ਨੂੰ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਪਹਿਲੀ ਵਾਰ ਕਿਸੇ ਸਿਆਸੀ ਸਟੇਜ ’ਤੇ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਦਸੰਬਰ 2024 ਵਿੱਚ ਵੀ ਅੰਮ੍ਰਿਤਸਰ ਵਿਖੇ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ ਹੋਇਆ ਸੀ, ਜਿਸ ਵਿੱਚ ਉਹ ਬਾਲ-ਬਾਲ ਬਚ ਗਏ ਸਨ।

ਸਾਲ 2015 ਵਿੱਚ ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸੁਖਬੀਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਈ ਸਿੱਖ ਜਥੇਬੰਦੀਆਂ ਤੇ ਵਿਰੋਧੀ ਸਿਆਸੀ ਧਿਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਅਗਸਤ 2024 ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ 2015 ਦੀ ਬਰਗਾੜੀ ਬੇਅਦਬੀ ਅਤੇ 2007 ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਵਿਵਾਦਪੂਰਨ ਮਾਫ਼ੀ ਦੇ ਮਾਮਲੇ ਵਿੱਚ ‘ਤਨਖ਼ਾਹੀਆ’ ਕਰਾਰ ਦਿੱਤਾ ਗਿਆ ਸੀ।

ਅਗਲੇ ਸਾਲ ਦੀ ਸ਼ੁਰੂਆਤ ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਆਪਣਾ ਅਕਸ ਸੁਧਾਰਨ ਅਤੇ ਵੋਟਰਾਂ ਨਾਲ ਦੁਬਾਰਾ ਜੁੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਾਰਟੀ ਦੇ ਇੱਕ ਸੀਨੀਅਰ ਨੇਤਾ ਨੇ ਦੱਸਿਆ, “ਇਸ ਤਾਜ਼ਾ ਪ੍ਰਚਾਰ ਮੁਹਿੰਮ ਦਾ ਮਕਸਦ ਸੁਖਬੀਰ ਬਾਦਲ ਨੂੰ ਇੱਕ ਅਜਿਹੇ ਆਗੂ ਵਜੋਂ ਪੇਸ਼ ਕਰਨਾ ਹੈ, ਜਿਸ ’ਤੇ ਵਾਰ-ਵਾਰ ਹਮਲੇ ਹੋਣ ਦੇ ਬਾਵਜੂਦ ਪ੍ਰਮਾਤਮਾ ਦੀ ਮਿਹਰਬਾਨੀ ਅਤੇ ਓਟ-ਆਸਰਾ ਬਣਿਆ ਹੋਇਆ ਹੈ।”

Advertisement
×