ਖਰੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੰਟਰਨੈਸ਼ਨਲ ਵਰਲਡ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜੇਤੂ ਖਰੜ ਦੀਆਂ ਦੋ ਖਿਡਾਰਨਾਂ ਸੰਜੋਤ ਕੌਰ ਅਤੇ ਸਾਧਵੀ ਸ਼ਰਮਾ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੋਵਾਂ ਖਿਡਾਰਨਾਂ ਨੂੰ 51-51 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ। ਸੁਖਬੀਰ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। -ਪੱਤਰ ਪ੍ਰੇਰਕ