ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਖਬੀਰ ਬਾਦਲ ਦਾ ਚਮਕੌਰ ਸਾਹਿਬ ਦੌਰਾ ਭਲਕੇ

ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਚਾਰਾ ਵੰਡ ਮੁਹਿੰਮ ਦੀ ਸ਼ੁਰੂਆਤ ਕਰਨਗੇ
ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੀ ਆਮਦ ਸਬੰਧੀ ਮੀਟਿੰਗ ਕਰਦੇ ਹੋਏ। ਫੋਟੋ:ਬੱਬੀ
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 20 ਸਤੰਬਰ ਨੂੰ ਚਮਕੌਰ ਸਾਹਿਬ ਵਿਖੇ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਅਕਾਲੀ ਦਲ ਹਲਕਾ ਚਮਕੌਰ ਸਾਹਿਬ ਵੱਲੋਂ ਤਿਆਰੀਆਂ ਨੂੰ ਆਖ਼ਰੀ ਰੂਪ ਦਿੱਤਾ ਜਾ ਗਿਆ। ਅਕਾਲੀ ਦਲ ਦੇ ਸੀਨੀਅਰ ਆਗੂ ਹਰਮੋਹਣ ਸਿੰਘ ਸੰਧੂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ।

ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਅਤੇ ਸੀਨੀਅਰ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੁਪਹਿਰ 12 ਵਜੇ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿੱਚ ਪਹੁੰਚਣਗੇ। ਉੱਥੋ ਉਹ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਪਸ਼ੂਆਂ ਲਈ ਚਾਰੇ ਨਾਲ ਭਰੇ ਟਰੱਕਾਂ ਨੂੰ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਚਾਰਾ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਨਾਲ ਇਕੱਠਾ ਕੀਤਾ ਗਿਆ ਹੈ, ਜਿਸ ਦਾ ਮਕਸਦ ਹੜ੍ਹ ਕਾਰਨ ਬੇਸਹਾਰਾ ਹੋਏ ਪਸ਼ੂਆਂ ਦੀ ਸਹਾਇਤਾ ਕਰਨੀ ਹੈ।

Advertisement

ਉਨਾ ਦੱਸਿਆ ਕਿ ਇਸ ਮੌਕੇ ਬਾਦਲ ਪਾਰਟੀ ਵਰਕਰਾਂ ਅਤੇ ਹਲਕੇ ਦੇ ਆਗੂਆਂ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਾਲਤ, ਹਲਕੇ ਦੀ ਸਿਆਸੀ ਸਥਿਤੀ ਅਤੇ ਭਵਿੱਖ ਦੀ ਰਣਨੀਤੀ ’ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨਗੇ। ਹਰਮੋਹਣ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਤੇ ਚਮਕੌਰ ਸਾਹਿਬ ਹਲਕੇ ਵਿੱਚ ਹਾਲੀਆ ਹੜ੍ਹਾਂ ਨੇ ਕਾਫੀ ਤਬਾਹੀ ਕੀਤੀ ਹੈ, ਜਿਸ ਦੌਰਾਨ ਕਿਸਾਨਾਂ ਦੀਆਂ ਫਸਲਾਂ ਨਸ਼ਟ ਹੋ ਗਈਆਂ ਹਨ ਅਤੇ ਬਹੁਤ ਸਾਰੇ ਪਸ਼ੂ ਹੜਾਂ ਕਾਰਨ ਮਾਰੇ ਗਏ ਤੇ ਬਾਕੀ ਬਚਦੇ ਪਸ਼ੂ ਚਾਰੇ ਦੀ ਘਾਟ ਨਾਲ ਜੂਝ ਰਹੇ ਹਨ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਅਕਾਲੀ ਦਲ ਵੱਲੋਂ ਚਾਰਾ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

 

 

Advertisement
Tags :
latest punjabi newsPunjabi NewsPunjabi Tibuneਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿਊਨ
Show comments