ਐੱਸ.ਏ.ਐੱਸ. ਨਗਰ (ਮੁਹਾਲੀ): ਮੁਹਾਲੀ ਪ੍ਰੈੱਸ ਕਲੱਬ ਦੀ ਸਾਲ 2022-23 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿੱਚ ਪਟਵਾਰੀ-ਸ਼ਾਹੀ ਗਰੁੱਪ ਜੇਤੂ ਰਿਹਾ। ਚੋਣ ਕਮਿਸ਼ਨ ਵੱਲੋਂ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ ਅਤੇ ਗੁਰਮੀਤ ਸਿੰਘ ਸਾਹੀ ਨੂੰ ਜਨਰਲ ਸਕੱਤਰ ਐਲਾਨਿਆ ਗਿਆ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਚੋਣ ਕਮਿਸ਼ਨਰ ਗੁਰਮੀਤ ਸਿੰਘ ਰੰਧਾਵਾ ਅਤੇ ਕਿਰਪਾਲ ਸਿੰਘ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਮਨਜੀਤ ਸਿੰਘ ਚਾਨਾ ਨੂੰ ਸੀਨੀਅਰ ਮੀਤ ਪ੍ਰਧਾਨ, ਸੁਸ਼ੀਲ ਗਰਚਾ ਤੇ ਧਰਮ ਸਿੰਘ ਨੂੰ ਮੀਤ ਪ੍ਰਧਾਨ, ਰਾਜ ਕੁਮਾਰ ਅਰੋੜਾ ਨੂੰ ਜਥੇਬੰਦਕ ਸਕੱਤਰ, ਸਰੋਜ ਕੁਮਾਰੀ ਵਰਮਾ ਤੇ ਨੀਲਮ ਕੁਮਾਰੀ ਠਾਕੁਰ ਨੂੰ ਸੰਯੁਕਤ ਸਕੱਤਰ ਅਤੇ ਰਾਜੀਵ ਤਨੇਜਾ ਨੂੰ ਵਿੱਤ ਸਕੱਤਰ ਚੁਣਿਆ ਗਿਆ। -ਪੱਤਰ ਪ੍ਰੇਰਕ