DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਨਾ ਝੀਲ ਦਾ ਫਲੱਡ ਗੇਟ 12 ਘੰਟਿਆਂ ਬਾਅਦ ਬੰਦ ਕੀਤਾ

ਚੰਡੀਗੜ੍ਹ ਅਤੇ ਆਲੇ-ਦੁਆਲੇ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਰ ਕੇ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰ ਕੇ ਸੁਖਨਾ ਚੋਅ ਦੇ...
  • fb
  • twitter
  • whatsapp
  • whatsapp
Advertisement

ਚੰਡੀਗੜ੍ਹ ਅਤੇ ਆਲੇ-ਦੁਆਲੇ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਰ ਕੇ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰ ਕੇ ਸੁਖਨਾ ਚੋਅ ਦੇ ਆਲੇ-ਦੁਆਲੇ ਇਲਾਕਿਆਂ ਵਿੱਚ ਰਹਿੰਦੇ ਲੋਕ ਡਰੇ ਹੋਏ ਹਨ। ਯੂਟੀ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਸਵੇਰੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ’ਤੇ 1163 ਫੁੱਟ ’ਤੇ ਪਹੁੰਚਣ ਕਰ ਕੇ ਸਵੇਰੇ 11 ਵਜੇ ਇੱਕ ਫਲੱਡ ਗੇਟ ਨੂੰ ਛੇ ਇੰਚ ਖੋਲ੍ਹ ਦਿੱਤਾ ਸੀ, ਜੋ 12 ਘੰਟਿਆਂ ਬਾਅਦ ਬੁੱਧਵਾਰ ਰਾਤ ਨੂੰ 11 ਵਜੇ ਤੋਂ ਬਾਅਦ ਬੰਦ ਕੀਤਾ ਗਿਆ ਹੈ। ਇਸ ਦੌਰਾਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1162.20 ਫੁੱਟ ’ਤੇ ਸੀ, ਜੋ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਦੇ ਨਜ਼ਦੀਕ ਸੀ। ਹਾਲਾਂਕਿ ਯੂਟੀ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਵੀਰਵਾਰ ਸ਼ਾਮ ਤੱਕ ਵੀ ਝੀਲ ਵਿੱਚ ਪਾਣੀ ਦਾ ਪੱਧਰ 1162.20 ਫੁੱਟ ਹੀ ਦਰਜ ਕੀਤਾ ਗਿਆ ਹੈ।

ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਦੇ ਨਾਲ ਲਗਦੇ ਪਹਾੜੀ ਇਲਾਕਿਆਂ ਵਿੱਚ ਮੀਂਹ ਕਰ ਕੇ ਲਗਾਤਾਰ ਸੁਖਨਾ ਝੀਲ ’ਤੇ ਨਜ਼ਰ ਰੱਖੀ ਹੋਈ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ 24 ਘੰਟੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਯੂਟੀ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸੁਖਨਾ ਚੋਅ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਸਾਲ 2023 ਵਿੱਚ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰ ਕੇ ਕਈ ਵਾਰ ਫਲੱਡ ਗੇਟ ਖੋਲ੍ਹਣੇ ਪਏ ਸਨ। ਇਸ ਦੌਰਾਨ ਸੁਖਨਾ ਚੋਅ ’ਤੇ ਬਣੀਆਂ ਕਈ ਸੜਕਾਂ ਦਾ ਨੁਕਸਾਨ ਹੋ ਗਿਆ ਸੀ। ਇਸ ਤੋਂ ਪਹਿਲਾਂ ਇਕ ਵਾਰ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰ ਕੇ ਇੰਡਸਟਰੀਅਲ ਏਰੀਆ, ਬਲਟਾਣਾ ਅਤੇ ਜ਼ੀਰਕਪੁਰ ਵਿੱਚ ਵਧੇਰੇ ਨੁਕਸਾਨ ਹੋ ਗਿਆ ਸੀ। ਇਸ ਕਰ ਕੇ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Advertisement

ਮੌਸਮ ਵਿਭਾਗ ਵੱਲੋਂ ਪੰਜ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ ਵਿੱਚ ਅੱਜ ਵੀਰਵਾਰ ਨੂੰ ਮੌਸਮ ਸਾਫ਼ ਰਿਹਾ ਹੈ। ਹਾਲਾਂਕਿ ਬੁੱਧਵਾਰ ਰਾਤ ਨੂੰ ਸ਼ਹਿਰ ਵਿੱਚ ਕੁਝ ਸਮੇਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਨੇ ਸ਼ਹਿਰ ਵਿੱਚ ਪੰਜ ਦਿਨ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ 8, 9, 10, 11 ਤੇ 12 ਅਗਸਤ ਨੂੰ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਵਿੱਚ ਲੰਘੀ ਰਾਤ 6.2 ਐੱਮਐੱਮ ਮੀਂਹ ਪਿਆ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 23.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

ਮੀਂਹ ਦੇ ਪਾਣੀ ਨਾਲ ਭਰੇ ਟੋਇਆਂ ’ਚ ਫਸੀ ਸੀਟੀਯੂ ਦੀ ਬੱਸ

ਸੜਕ ’ਤੇ ਪਏ ਟੋਏ ਵਿੱਚ ਫਸੀ ਹੋਈ ਸੀਟੀਯੂ ਦੀ ਬੱਸ। -ਫੋਟੋ: ਰਵੀ ਕੁਮਾਰ

ਖਰੜ: ਖਰੜ-ਲਾਂਡਰਾਂ ਰੋਡ ਦੀ ਖਸਤਾ ਹਾਲਤ ਕਾਰਨ ਅੱਜ ਸਵੇਰੇ ਸੀਟੀਯੂ ਦੀ ਬੱਸ ਇਸ ਉੱਤੇ ਪਏ ਟੋਇਆਂ ਵਿੱਚ ਫਸ ਗਈ। ਇਸ ਕਾਰਨ ਵਾਹਨਾਂ ਦਾ ਕਰੀਬ ਤਿੰਨ ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਭਾਜਪਾ ਆਗੂ ਸੁਭਾਸ਼ ਅਗਰਵਾਲ ਨੇ ਦੱਸਿਆ ਕਿ ਇਲਾਕਾ ਵਾਸੀ ਕਈ ਸਾਲਾਂ ਤੋਂ ਇਸ ਸੜਕ ਦੀ ਹਾਲਤ ’ਚ ਸੁਧਾਰ ਦੀ ਮੰਗ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਾ ਸਰਕਾਰ, ਨਾ ਅਧਿਕਾਰੀ, ਨਾ ਵਿਧਾਇਕ ਅਤੇ ਨਾ ਹੀ ਨਗਰ ਕੌਂਸਲ ਇਸ ਸਬੰਧੀ ਕੋਈ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਸਿਵਾਲਿਕ ਸਿਟੀ ਦੇ ਬਾਹਰ ਇੱਕ ਟੋਏ ਵਿੱਚ ਫਸ ਗਈ। ਇਸ ਦੌਰਾਨ ਸਾਰੀਆਂ ਸਵਾਰੀਆਂ ਨੂੰ ਗੰਦੇ ਪਾਣੀ ’ਚੋਂ ਹੀ ਹੇਠਾਂ ਉਤਾਰਿਆ ਗਿਆ। ਬੱਸ ਫਸਣ ਕਾਰਨ ਸੜਕ ਦੇ ਦੂਜੇ ਪਾਸੇ ਤੋਂ ਵਾਹਨ ਲੰਘਣ ਕਾਰਨ ਕਰੀਬ ਤਿੰਨ ਕਿਲੋਮੀਟਰ ਲੰਬਾ ਜਾਮ ਲੱਗ ਗਿਆ।

Advertisement
×