ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ਵਿੱਚ ਗਿਆਰਵੀਂ ਵਾਰ ਖੁੱਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ

ਪਾਣੀ ਖਤਰੇ ਦੇ ਨਿਸ਼ਾਨ ਉੱਤੇ 1163 ਫੁੱਟ ’ਤੇ ਪਹੁੰਚਿਆ
ਸੁਖਨਾ ਝੀਲ ਵਿਚ ਖਤਰੇ ਦੇ ਨਿਸ਼ਾਨ ਨੂੰ ਟੱਪਿਆ ਪਾਣੀ। ਫਾਈਲ ਫੋਟੋ
Advertisement

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅਤੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਮੁੜ ਪਾਣੀ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ। ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਰਕੇ ਪ੍ਰਸ਼ਾਸਨ ਨੇ ਝੀਲ ਦਾ ਇੱਕ ਫਲੱਡ ਗੇਟ ਸਵੇਰ ਤਿੰਨ ਵਜੇ ਖੋਲ੍ਹ ਦਿੱਤਾ ਹੈ।

ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿੱਚ ਖਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ ਅਤੇ ਅੱਜ ਪਾਣੀ ਦਾ ਪੱਧਰ 1163 ਫੁੱਟ ਨੂੰ ਟੱਪ ਗਿਆ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਇਲਾਕੇ ਵਿੱਚ ਚੇਤਾਵਨੀ ਜਾਰੀ ਕਰਦਿਆਂ ਇੱਕ ਫਲੱਡ ਗੇਟ ਖੋਲ੍ਹ ਦਿੱਤਾ ਹੈ।

Advertisement

ਜ਼ਿਕਰਯੋਗ ਹੈ ਕਿ ਇਸ ਸਾਲ ਆਮ ਨਾਲੋਂ ਵਾਧੂ ਮੀਂਹ ਪੈਣ ਕਰਕੇ ਵਾਰ ਵਾਰ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਉੱਤੇ ਪਹੁੰਚਦਾ ਰਿਹਾ ਹੈ। ਇਸੇ ਕਰਕੇ ਅੱਜ ਸੁਖਨਾ ਝੀਲ ਦੇ ਗਿਆਰਵੀਂ ਵਾਰ ਫਲੱਡ ਗੇਟ ਖੋਲ੍ਹੇ ਗਏ ਹਨ। ਇਸ ਤੋਂ ਪਹਿਲਾਂ ਸਾਲ 2023 ਵਿੱਚ ਭਾਰੀ ਮੀਂਹ ਪੈਣ ਕਰਕੇ ਸੱਤ ਤੋਂ ਅੱਠ ਵਾਰ ਫਲੱਡ ਗੇਟ ਖੋਲ੍ਹੇ ਗਏ ਸਨ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 5.8 ਐੱਮਐੱਮ ਮੀਂਹ ਪਿਆ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਅੱਜ ਤੇ ਭਲਕੇ (18-19 ਸਤੰਬਰ) ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Advertisement
Tags :
Danger markflood gateSukhna Lakeਸੁਖਨਾ ਝੀਲਖ਼ਤਰੇ ਦਾ ਨਿਸ਼ਾਨਚੰਡੀਗੜ੍ਹ ਸੁਖਨਾ ਝੀਲਫਲੱਡ ਗੇਟ
Show comments