ਸੁਖਨਾ ਝੀਲ ਦੇ ਫਲੱਡ ਗੇਟ ਚੌਥੀ ਵਾਰ ਖੋਲ੍ਹੇ
ਪਾਣੀ ਖਤਰੇ ਦੇ ਨਿਸ਼ਾਨ ਉੱਤੇ 1163 ਫੁੱਟ ਤੇ ਪਹੁੰਚਿਆ
Advertisement
ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਉੱਤੇ ਪਹੁੰਚ ਗਿਆ ਹੈ। ਸੁਖਨਾ ਝੀਲ ਵਿੱਚ ਪਾਣੀ ਵਧਣ ਕਰਕੇ ਅੱਜ ਚੌਥੀ ਵਾਰ ਇਕ ਫਲੱਡ ਗੇਟ ਨੂੰ ਛੇ ਇੰਚ ਲਈ ਖੋਲ੍ਹਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿੱਚ ਅੱਜ ਸਵੇਰ ਤੋਂ ਹੀ ਪਾਣੀ ਲਗਾਤਾਰ ਵੱਧ ਰਿਹਾ ਸੀ ਜੋ ਕਿ ਹੁਣ ਵੱਧ ਕੇ ਖਤਰੇ ਦੇ ਨਿਸ਼ਾਨ ਉੱਤੇ 1163 ਫੁੱਟ ’ਤੇ ਪਹੁੰਚ ਗਿਆ। ਪਾਣੀ ਖਤਰੇ ਦੇ ਨਿਸ਼ਾਨ ਉੱਤੇ ਪਹੁੰਚਦਾ ਵੇਖ ਯੂਟੀ ਪ੍ਰਸ਼ਾਸਨ ਨੇ ਤਿੰਨ ਫਲੱਡ ਗੇਟਾਂ ਵਿੱਚੋਂ ਇੱਕ ਫਲੱਡ ਗੇਟ ਨੂੰ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ 15 ਅਗਸਤ ਨੂੰ ਸ਼ਾਮ 7 ਵਜੇ ਵੀ ਫਲੱਡ ਗੇਟ ਖੋਲ੍ਹੇ ਸਨ।
Advertisement
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਅੱਜ ਤੜਕੇ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਰੁਕ ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
Advertisement