ਸੁਖਨਾ ਝੀਲ ਦੇ ਫਲੱਡ ਗੇਟ 24 ਘੰਟਿਆਂ ਵਿੱਚ ਦੂਜੀ ਵਾਰ ਖੋਲ੍ਹੇ
ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ। ਪਾਣੀ ਦਾ ਪੱਧਰ ਵਧਦੇ ਦੇਖ ਯੂਟੀ ਪ੍ਰਸ਼ਾਸਨ ਨੇ 24 ਘੰਟਿਆਂ ਵਿੱਚ ਦੂਜੀ ਵਾਰ ਦੇਰ...
Advertisement
ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ। ਪਾਣੀ ਦਾ ਪੱਧਰ ਵਧਦੇ ਦੇਖ ਯੂਟੀ ਪ੍ਰਸ਼ਾਸਨ ਨੇ 24 ਘੰਟਿਆਂ ਵਿੱਚ ਦੂਜੀ ਵਾਰ ਦੇਰ ਰਾਤ 12 ਵਜੇ ਦੇ ਕਰੀਬ ਸੁਖਨਾ ਝੀਲ ਦੇ ਤਿੰਨ ਫਲੱਡ ਗੇਟਾਂ ਵਿੱਚੋਂ ਇੱਕ ਫਲੱਡ ਗੇਟ ਨੂੰ ਖੋਲ੍ਹ ਦਿੱਤਾ ਹੈ। ਇਸ ਗੇਟ ਕਰੀਬ 10 ਘੰਟੇ ਬਾਅਦ ਤੱਕ ਵੀ ਖੁੱਲ੍ਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਵੱਲੋਂ ਲੰਘੇ ਦਿਨ ਸੁਖਨਾ ਝੀਲ ’ਤੇ ਜਦੋਂ ਫਲੱਡ ਗੇਟਾਂ ਨੂੰ ਬੰਦ ਕੀਤਾ ਸੀ ਤਾਂ ਪਾਣੀ ਦਾ ਪੱਧਰ 1162.8 ਫੁੱਟ ਸੀ ਜੋ ਕਿ ਖਤਰੇ ਦੇ ਨਿਸ਼ਾਨ 1163 ਫੁੱਟ ਤੇ ਬਹੁਤ ਨਜ਼ਦੀਕ ਸੀ। ਇਸ ਕਰਕੇ ਰਾਤ ਨੂੰ ਪਾਣੀ ਮੁੜ ਵਧਣ ’ਤੇ ਦੁਬਾਰਾ ਫਲੱਡ ਗੇਟ ਖੋਲ੍ਹ ਦਿੱਤੇ ਗਏ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਘਟਣ ਤੇ ਫਲੱਡ ਗੇਟ ਬੰਦ ਕਰ ਦਿੱਤੇ ਜਾਣਗੇ।
ਦੱਸਣਯੋਗ ਹੈ ਕਿ ਇਸ ਸੀਜ਼ਨ ਵਿੱਚ ਹੁਣ ਤੱਕ ਸੱਤਵੀਂ ਵਾਰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ, ਜਦੋਂ ਕਿ ਇਹ 24 ਘੰਟਿਆਂ ਵਿੱਚ ਦੂਜੀ ਵਾਰ ਖੋਲ੍ਹੇ ਗਏ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਲੰਘੇ ਦਿਨ ਤੜਕੇ ਸਾਢੇ ਤਿੰਨ ਵਜੇ ਦੇ ਕਰੀਬ ਸੁਖਨਾ ਝੀਲ ਦੇ ਦੋ ਫਲੱਡ ਗੇਟ ਖੋਲ੍ਹ ਦਿੱਤੇ ਸੀ, ਜਿਸ ਵਿੱਚੋਂ ਭਾਰੀ ਮਾਤਰਾ ਵਿੱਚ ਪਾਣੀ ਛੱਡੇ ਜਾਣ ਕਰਕੇ ਅੱਗੇ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਸੀ।
Advertisement