ਪੱਤਰ ਪ੍ਰੇਰਕ
ਚੰਡੀਗੜ੍ਹ, 23 ਅਗਸਤ
ਯੂਟੀ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਮੁਲਾਜ਼ਮਾਂ ਵੱਲੋਂ ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮਸੀ ਐਂਪਲਾਈਜ਼ ਤੇ ਵਰਕਰਜ਼ ਯੂਟੀ ਚੰਡੀਗੜ੍ਹ ਦੇ ਬੈਨਰ ਹੇਠ 26 ਅਗਸਤ ਨੂੰ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿੱਚ ਸੀਟੀਯੂ ਕੰਡਕਟਰਜ਼ ਯੂਨੀਅਨ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਅੱਜ ਸੈਕਟਰ 25 ਵਿੱਚ ਸੀਟੀਯੂ ਕਾਮਿਆਂ ਦੀ ਮੀਟਿੰਗ ਹੋਈ। ਸੀਟੀਯੂ ਕੰਡਕਟਰਜ਼ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ, ਵਰਕਿੰਗ ਪ੍ਰਧਾਨ ਗੁਰਮੇਲ ਸਿੰਘ ਦਾਰਾ, ਕੈਸ਼ੀਅਰ ਗੁਰਮੀਤ ਸਿੰਘ ਤੇ ਜਨਰਲ ਸਕੱਤਰ ਸਤਿੰਦਰ ਸਿੰਘ ਨੇ ਕਿਹਾ ਕਿ ਆਊਟ ਸੋਰਸਡ ਲਈ ਸਮਾਨ ਕੰਮ ਲਈ ਸਮਾਨ ਵੇਤਨ ਫਾਰਮੂਲਾ ਲਾਗੂ ਨਹੀਂ ਕੀਤਾ ਜਾ ਰਿਹਾ, ਆਊਟ ਸੋਰਸਡ ਵਰਕਰਾਂ ਦੇ ਲਈ ਸੁਰੱਖਿਅਤ ਨੀਤੀ ਬਣਾਉਣ ਦੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ। ਸੀਟੀਯੂ ’ਚ ਕੰਮ ਕਰਦੇ ਡਰਾਈਵਰ, ਕੰਡਕਟਰਾਂ ਅਤੇ ਸਕਿਓਰਿਟੀ ਗਨਮੈਨ ਦੇ ਡੀਸੀ ਰੇਟ ’ਚ ਰਹਿ ਗਈਆਂ ਤਰੁੱਟੀਆਂ ਨੂੰ ਦੂਰ ਕਰ ਕੇ ਤਨਖਾਹਾਂ ’ਚ ਵਾਧਾ ਨਹੀਂ ਕੀਤਾ ਜਾ ਰਿਹਾ। ਮੰਗਾਂ ਪੂਰੀਆਂ ਕਰਵਾਉਣ ਲਈ 26 ਅਗਸਤ ਨੂੰ ਕੋਆਰਡੀਨੇਸ਼ਨ ਯੂਨੀਅਨ ਨੇ ਕਮੇਟੀ ਵੱਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰੇਗੀ।