DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੁਪਰੀਮ ਕੋਰਟ ਵੱਲੋਂ ਮਾਣਹਾਨੀ ਮਾਮਲੇ ’ਤੇ Sukhbir Badal ਦੀ ਪਟੀਸ਼ਨ ਖ਼ਾਰਜ

Supreme Court Sukhbir: ਅਕਾਲੀ ਦਲ ਦੇ ਪ੍ਰਧਾਨ ਨੇ ਅਖੰਡ ਕੀਰਤਨੀ ਜਥੇ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਿਆਸੀ ਵਿੰਗ ਦੱਸਿਆ ਸੀ; ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਪੁੱਜੇ ਸਨ ਸੁਪਰੀਮ ਕੋਰਟ; ਸੁਪਰੀਮ ਕੋਰਟ ਨੇ ਸਾਲ 2017 ਦੇ ਮਾਣਹਾਨੀ ਮਾਮਲੇ ’ਤੇ ਨਾ ਦਿੱਤੀ ਰਾਹਤ

  • fb
  • twitter
  • whatsapp
  • whatsapp
featured-img featured-img
Sukhbir Badal ਦੀ ਫਾਈਲ ਫੋਟੋ
Advertisement

Sukhbir Badal defamation case: ਦੇਸ਼ ਦੀ ਸਰਵਉੱਚ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਸੁਖਬੀਰ ਬਾਦਲ ਨੂੰ ਰਾਹਤ ਨਹੀਂ ਦਿੱਤੀ। ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਾਲ 2017 ਦੇ ਇੱਕ ਅਪਰਾਧਿਕ ਮਾਣਹਾਨੀ ਮਾਮਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ ਜਿਸ ਵਿੱਚ ਹਾਈ ਕੋਰਟ ਨੇ ਇਸ ਮਾਮਲੇ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਸੀ ਜਦੋਂ ਜਨਵਰੀ 2017 ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਰਹੇ ਸੁਖਬੀਰ ਬਾਦਲ ਨੇ ਇੱਕ ਬਿਆਨ ਦਿੱਤਾ ਸੀ। ਇਸ ਬਿਆਨ ਵਿੱਚ ਉਨ੍ਹਾਂ ਨੇ 'ਅਖੰਡ ਕੀਰਤਨੀ ਜਥਾ' (AKJ) ਨਾਮਕ ਧਾਰਮਿਕ ਸੰਸਥਾ ਨੂੰ ਅਤਿਵਾਦੀ ਸੰਗਠਨ 'ਬੱਬਰ ਖਾਲਸਾ ਇੰਟਰਨੈਸ਼ਨਲ' ਦਾ ਸਿਆਸੀ ਵਿੰਗ ਦੱਸਿਆ ਸੀ।

Advertisement

ਇਸ ਤੋਂ ਬਾਅਦ ਸੰਸਥਾ ਦੇ ਮੁੱਖ ਬੁਲਾਰੇ ਨੇ ਸੁਖਬੀਰ ਬਾਦਲ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਸੁਖਬੀਰ ਬਾਦਲ ਨੇ ਇਹ ਬਿਆਨ ਵੱਖ-ਵੱਖ ਸਿਆਸੀ ਰੈਲੀਆਂ ਅਤੇ ਮੀਡੀਆ ਵਿੱਚ ਦਿੱਤੇ ਸਨ, ਜਿਸ ਨਾਲ ਉਨ੍ਹਾਂ ਦੀ ਬਦਨਾਮੀ ਹੋਈ। ਬਾਦਲ ਦੇ ਵਕੀਲਾਂ ਨੇ ਹਾਈ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਇਹ ਬਿਆਨ ਮਾਣਹਾਨੀ ਦੇ ਦਾਇਰੇ ਵਿੱਚ ਨਹੀਂ ਆਉਂਦਾ ਅਤੇ ਸ਼ਿਕਾਇਤਕਰਤਾ ਕੋਲ ਸੰਸਥਾ ਵੱਲੋਂ ਕੇਸ ਕਰਨ ਦਾ ਕੋਈ ਅਧਿਕਾਰ ਪੱਤਰ ਵੀ ਨਹੀਂ ਸੀ ਪਰ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।

Advertisement

ਇਹ ਵੀ ਪੜ੍ਹੋ: SAD-BJP Alliance: ਪੰਜਾਬ ਦੀ ਭਾਈਚਾਰਕ ਸਾਂਝ ਲਈ ਦੋਵਾਂ ਧਿਰਾਂ ਦਾ ਇਕੱਠੇ ਹੋਣਾ ਜ਼ਰੂਰੀ: ਮਜੀਠੀਆ

ਸੁਪਰੀਮ ਕੋਰਟ ਵਿੱਚ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਸੁਖਬੀਰ ਬਾਦਲ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ। ਕਪਿਲ ਸਿੱਬਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਸੁਖਬੀਰ ਬਾਦਲ ਨੇ ਆਪਣੇ ਬਿਆਨ ਵਿੱਚ ਕਦੇ ਵੀ ਇਸ ਖਾਸ ਸ਼ਿਕਾਇਤਕਰਤਾ ਦਾ ਨਾਮ ਲੈ ਕੇ ਕੋਈ ਗੱਲ ਨਹੀਂ ਕਹੀ ਸੀ ਅਤੇ ਇਹ ਵੀ ਸਪਸ਼ਟ ਨਹੀਂ ਹੈ ਕਿ ਸ਼ਿਕਾਇਤਕਰਤਾ ਨੂੰ ਅਜਿਹੀ ਸ਼ਿਕਾਇਤ ਕਰਨ ਲਈ ਕਿਸ ਨੇ ਅਧਿਕਾਰ ਦਿੱਤਾ ਹੈ।

ਦੂਜੇ ਪਾਸੇ, ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਨੇ ਖ਼ੁਦ ਨੂੰ ਸੰਸਥਾ ਦਾ ਮੁੱਖ ਬੁਲਾਰਾ ਦੱਸਿਆ ਹੈ ਅਤੇ ਸੰਗਠਨ ਉੱਤੇ ਅਜਿਹੇ ਗੰਭੀਰ ਇਲਜ਼ਾਮ ਲਗਾਏ ਗਏ ਹਨ ਤਾਂ ਇਸ ਮਾਮਲੇ ਨੂੰ ਮੁੱਢੋਂ ਖਾਰਜ ਨਹੀਂ ਕੀਤਾ ਜਾ ਸਕਦਾ। ਦੋਵਾਂ ਪਾਸਿਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਖਬੀਰ ਬਾਦਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਦੇ ਇਸ ਫ਼ੈਸਲੇ ਨਾਲ ਸੁਖਬੀਰ ਬਾਦਲ ਨੂੰ ਵੱਡੀ ਕਾਨੂੰਨੀ ਰਾਹਤ ਨਹੀਂ ਮਿਲ ਸਕੀ ਅਤੇ ਹੁਣ ਮਾਮਲੇ ਦੀ ਅੱਗੇ ਦੀ ਕਾਰਵਾਈ ਮਜਿਸਟ੍ਰੇਟ ਦੀ ਅਦਾਲਤ ਵਿੱਚ ਚੱਲੇਗੀ।

Advertisement
×