ਸੁਰੇਸ਼ ਸੀਵਰੇਜ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਬਣੇ
ਚੋਣਾਂ ਦੇ ਆਖਰੀ ਦਿਨ ਤੱਕ ਉਨ੍ਹਾਂ ਖ਼ਿਲਾਫ਼ ਕੋਈ ਵੀ ਉਮੀਦਵਾਰ ਖੜ੍ਹਾ ਨਹੀਂ ਹੋਇਆ। ਸੀਵਰੇਜ ਵਰਕਰਾਂ ਦੇ ਇੱਕ ਵੱਡੇ ਇਕੱਠ ਵਿੱਚ ਚੋਣ ਕਮੇਟੀ ਦੇ ਚੇਅਰਮੈਨ ਬ੍ਰਿਜਪਾਲ ਨੇ ਸੁਰੇਸ਼ ਕੁਮਾਰ ਨੂੰ ਜੇਤੂ ਐਲਾਨ ਦਿੱਤਾ। ਕੋਆਰਡੀਨੇਸ਼ਨ ਕਮੇਟੀ ਆਫ ਗੌਰਮੈਂਟ ਐਂਡ ਨਗਰ ਨਿਗਮ ਐਂਪਲਾਈਜ਼ ਤੇ ਵਰਕਰਜ਼ ਯੂਟੀ ਚੰਡੀਗੜ੍ਹ ਦੇ ਪ੍ਰਧਾਨ ਸਤਿੰਦਰ ਸਿੰਘ ਅਤੇ ਜਨਰਲ ਸਕੱਤਰ ਰਾਕੇਸ਼ ਕੁਮਾਰ ਨੇ ਨਵ-ਨਿਯੁਕਤ ਸੁਰੇਸ਼ ਕੁਮਾਰ ਨੂੰ ਦੁਬਾਰਾ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ। ਸੁਰੇਸ਼ ਕੁਮਾਰ ਨੇ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਕਿ ਸੀਵਰ ਵਰਕਰਾਂ ਦੇ ਬਕਾਇਆ ਮੁੱਦਿਆਂ ਨੂੰ ਤੁਰੰਤ ਹੱਲ ਕੀਤਾ ਜਾਵੇ, ਵਰਕਰਾਂ ਨੂੰ ਉਨ੍ਹਾਂ ਦੀ ਤਨਖਾਹ ਸਮੇਂ ਸਿਰ ਮਿਲੇ ਅਤੇ ਤੇਲ, ਸਾਬਣ ਤੇ ਵਰਦੀ ਦੀ ਅਦਾਇਗੀ ਜਲਦੀ ਕੀਤੀ ਜਾਵੇ।
ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸੀਵਰੇਜ ਵਰਕਰਾਂ ਨੂੰ ਕਾਨੂੰਨੀ ਹੱਕਾਂ ਤੋਂ ਵਾਂਝਾ ਰੱਖਿਆ ਜਾਂਦਾ ਹੈ ਤਾਂ ਕੋਆਰਡੀਨੇਸ਼ਨ ਕਮੇਟੀ ਨਾਲ ਮਿਲ ਕੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਰਾਹੁਲ ਵੈਦ, ਰਾਜਿੰਦਰ ਸ਼ਰਮਾ, ਹਰਭਜਨ ਸਿੰਘ, ਜਸਵੰਤ ਸਿੰਘ, ਨਰੇਸ਼ ਕੁਮਾਰ, ਦੇਵੇਂਦਰ ਕੁਮਾਰ, ਰਾਜਿੰਦਰ ਕੁਮਾਰ ਇੰਦਰਜੀਤ ਅਤੇ ਹਰਪ੍ਰੀਤ ਸਿੰਘ ਮੌਜੂਦ ਸਨ।