ਨਹਿਰੀ ਪਾਣੀ ਲਈ ਸਰਵੇਖਣ ਸ਼ੁਰੂ
ਪੱਤਰ ਪ੍ਰੇਰਕ ਨੂਰਪੁਰ ਬੇਦੀ, 21 ਜੂਨ ਬਲਾਕ ਦੇ 75 ਪਿੰਡਾਂ ਨੂੰ ਸਿੰਜਾਈ ਲਈ ਪਾਣੀ ਦੇਣ ਦੀ ਯੋਜਨਾ ਤਹਿਰ ਅੱਜ ਐਫਕੋਨ ਕੰਪਨੀ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਸਰਵੇ ਸ਼ੁਰੂ ਕਰ ਦਿੱਤਾ ਗਿਆ। ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਇਸ ਸਿੰਜਾਈ...
Advertisement
ਪੱਤਰ ਪ੍ਰੇਰਕ
ਨੂਰਪੁਰ ਬੇਦੀ, 21 ਜੂਨ
Advertisement
ਬਲਾਕ ਦੇ 75 ਪਿੰਡਾਂ ਨੂੰ ਸਿੰਜਾਈ ਲਈ ਪਾਣੀ ਦੇਣ ਦੀ ਯੋਜਨਾ ਤਹਿਰ ਅੱਜ ਐਫਕੋਨ ਕੰਪਨੀ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਸਰਵੇ ਸ਼ੁਰੂ ਕਰ ਦਿੱਤਾ ਗਿਆ। ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਇਸ ਸਿੰਜਾਈ ਯੋਜਨਾ ਸਬੰਧੀ ਟੈਂਡਰ ਪ੍ਰਾਪਤ ਕਰਨ ਵਾਲੀ ਕੰਪਨੀ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਸਬੰਧੀ ਵੱਖ-ਵੱਖ ਪ੍ਰਕਾਰ ਦੀ ਜਾਣਕਾਰੀ ਪ੍ਰਦਾਨ ਕੀਤੀ ਸੀ। ਉੱਥੇ ਹੀ ਹੁਣ ਉਕਤ ਐਫਕੋਨ ਇਨਪਰਾ ਕੰਪਨੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਮੀਨੀ ਪੱਧਰ ’ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਉਨ੍ਹਾਂ ਵੱਲੋਂ ਪਿੰਡ-ਪਿੰਡ ਜਾ ਕੇ ਗੂਗਲ ਮੈਪ ਦੀ ਮਦਦ ਨਾਲ ਸਰਵੇ ਕੀਤਾ ਜਾ ਰਿਹਾ ਹੈ ਕਿ ਕਿਸ ਪਿੰਡ ਨੂੰ ਸਿੰਜਾਈ ਲਈ ਕਿਹੜੇ ਢੰਗ ਨਾਲ ਪਾਣੀ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੰਪਨੀ ਦੇ ਮੁਲਾਜ਼ਮਾਂ ਵੱਲੋਂ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਇਹ ਸਰਵੇ ਪੂਰਾ ਕਰ ਕੇ ਇਸ ਦੀ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ।
Advertisement