ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਅੱਤਲ DIG Bhullar ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ

ਸੀਬੀਆਈ ਨੇ ਅੱਜ ਵੀ ਨਹੀਂ ਮੰਗਿਆ ਰਿਮਾਂਡ; ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਪੁਲੀਸ ਅਧਿਕਾਰੀ ਵਰਚੁਅਲੀ ਸੀਬੀਆਈ ਕੋਰਟ ’ਚ ਪੇਸ਼
ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਫਾਈਲ ਫੋਟੋ।
Advertisement

ਸੀਬੀਆਈ ਕੋਰਟ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਭੁੱਲਰ ਨੂੰ ਅੱਜ 14 ਦਿਨਾਂ ਨਿਆਂਇਕ ਹਿਰਾਸਤ ਦੀ ਮਿਆਦ ਮੁੱਕਣ ਮਗਰੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਸੀਬੀਆਈ ਕੋਰਟ ਵਿਚ ਪੇਸ਼ ਕੀਤਾ ਗਿਆ। ਚੇਤੇ ਰਹੇ ਕਿ ਸੀਬੀਆਈ ਨੇ ਅੱਜ ਵੀ ਭੁੱਲਰ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ ਜਿਸ ਕਰਕੇ ਕੋਰਟ ਨੇ ਮੁਅੱਤਲ ਪੁਲੀਸ ਅਧਿਕਾਰੀ ਨੂੰ 14 ਨਵੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਸੀਬੀਆਈ ਨੇ ਭੁੱਲਰ ਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਸੀਬੀਆਈ ਨੇ ਭੁੱਲਰ ਨੂੰ 16 ਅਕਤੂਬਰ ਨੂੰ ਇੱਕ ਸਕ੍ਰੈਪ ਡੀਲਰ ਤੋਂ ‘ਸੇਵਾ ਪਾਣੀ’ ਵਜੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਦੀ ਟੀਮ ਨੇ ਮਗਰੋਂ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ 40 ਵਿਚਲੀ ਰਿਹਾਇਸ਼ ’ਤੇ ਮਾਰੇ ਛਾਪੇ ਦੌਰਾਨ ਉਥੋਂ 7.5 ਕਰੋੜ ਰੁਪਏ ਦੀ ਨਕਦੀ ਤੋਂ ਇਲਾਵਾ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ ਜ਼ਬਤ ਕੀਤੇ ਸਨ। ਇਸ ਤੋਂ ਇਲਾਵਾ ਤਲਾਸ਼ੀ ਮੁਹਿੰਮ ਦੌਰਾਨ ਰੋਲੈਕਸ ਤੇ ਰਾਡੋ ਬਰਾਂਡ ਸਣੇ 26 ਲਗਜ਼ਰੀ ਘੜੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਬੇਨਾਮੀ ਸੰਸਥਾਵਾਂ ਦੇ ਨਾਮ ’ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼, ਲਾਕਰ ਦੀਆਂ ਚਾਬੀਆਂ ਅਤੇ ਕਈ ਬੈਂਕ ਖਾਤਿਆਂ ਦੇ ਵੇਰਵੇ ਅਤੇ 100 ਜ਼ਿੰਦਾ ਕਾਰਤੂਸਾਂ ਦੇ ਨਾਲ ਚਾਰ ਹਥਿਆਰ ਵੀ ਜ਼ਬਤ ਕੀਤੇ ਸਨ। ਸੀਬੀਆਈ ਨੇ ਲੰਘੇ ਦਿਨੀਂ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇਕ ਨਵਾਂ ਕੇਸ ਦਰਜ ਕੀਤਾ ਹੈ।

Advertisement

Advertisement
Tags :
CBI CourtFormer DIG Harcharan Singh BhullarJudicial custodySuspended DIGਸੀਬੀਆਈਚੰਡੀਗੜ੍ਹ ਸੀਬੀਆਈ ਕੋਰਟਨਿਆਂਇਕ ਹਿਰਾਸਤਭ੍ਰਿਸ਼ਟਾਚਾਰ ਕੇਸਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰਵਿਚੋਲੀਆ ਕ੍ਰਿਸ਼ਨੂ ਸ਼ਾਰਦਾ
Show comments