ਤਰਨ ਤਾਰਨ ਦੀ ਐੱਸ ਐੱਸ ਪੀ ਦੀ ਮੁਅੱਤਲੀ ਮੰਦਭਾਗੀ: ਮਾਨ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ’ਚ ਐੱਸ ਐੱਸ ਪੀ ਰਵਜੋਤ ਕੌਰ ਗਰੇਵਾਲ ਨੇ ਚੋਣਾਂ ਤੋਂ ਪਹਿਲਾਂ ਤੇ ਪ੍ਰਕਿਰਿਆ ਸ਼ੁਰੂ ਹੋਣ ਮਗਰੋਂ ਕਾਨੂੰਨ ਵਿਵਸਥਾ ਨੂੰ ਸਹੀ ਰੱਖਦਿਆਂ ਨਿਰਪੱਖ ਚੋਣਾਂ ਲਈ ਪ੍ਰਬੰਧ ਕੀਤਾ...
Advertisement
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ’ਚ ਐੱਸ ਐੱਸ ਪੀ ਰਵਜੋਤ ਕੌਰ ਗਰੇਵਾਲ ਨੇ ਚੋਣਾਂ ਤੋਂ ਪਹਿਲਾਂ ਤੇ ਪ੍ਰਕਿਰਿਆ ਸ਼ੁਰੂ ਹੋਣ ਮਗਰੋਂ ਕਾਨੂੰਨ ਵਿਵਸਥਾ ਨੂੰ ਸਹੀ ਰੱਖਦਿਆਂ ਨਿਰਪੱਖ ਚੋਣਾਂ ਲਈ ਪ੍ਰਬੰਧ ਕੀਤਾ ਸੀ, ਜਿਸ ਸਦਕਾ ਜ਼ਿਮਨੀ ਚੋਣ ਸ਼ਾਂਤੀਪੂਰਵਕ ਨੇਪਰੇ ਚੜ੍ਹੀ ਹੈ। ਉਨ੍ਹਾਂ ਕਿਹਾ ਕਿ ਪਰ ਅਫਸੋਸ ਦੀ ਗੱਲ ਹੈ ਕਿ ਐੱਸ ਐੱਸ ਪੀ ਨੂੰ ਮਾਮੂਲੀ ਸ਼ਿਕਾਇਤ ਕਾਰਨ ਮੁੱਖ ਚੋਣ ਅਫਸਰ ਪੰਜਾਬ ਨੇ ਮੁਅੱਤਲ ਕਰ ਦਿੱਤਾ ਜੋ ਇੱਕ ਇਮਾਨਦਾਰ ਪੁਲੀਸ ਅਧਿਕਾਰੀ ਦਾ ਅਪਮਾਨ ਹੈ। ਸ੍ਰੀ ਮਾਨ ਨੇ ਮੁੱਖ ਚੋਣ ਅਫਸਰ ਪੰਜਾਬ ਨੂੰ ਅਪੀਲ ਕੀਤੀ ਕਿ ਉਕਤ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ।
Advertisement
Advertisement
Advertisement
×

